ਕਿਸਾਨ ਅੰਦੋਲਨ ਦੌਰਾਨ ਮਰਨ ਵਾਲੇ ਲੋਕਾਂ ਨੂੰ ਮੁਆਵਜ਼ਾ ਦੇਣ ਬਾਰੇ ਸਰਕਾਰ ਦਾ ਅਜੇ ਕੋਈ ਵਿਚਾਰ ਨਹੀਂ

ਪੰਜਾਬ ਬਿਊਰੋ

ਨਵੀਂ ਦਿੱਲੀ, 3 ਫਰਵਰੀ

ਕੇਂਦਰੀ ਖੇਤੀ ਮੰਤਰੀ ਨਰੇਂਦਰ ਤੋਮਰ ਨੇ ਸਪਸ਼ਟ ਕਰ ਦਿੱਤਾ ਹੈ ਕਿ ਕਿਸਾਨ ਅੰਦੋਲਨ ਦੌਰਾਨ ਮਰਨ ਵਾਲੇ ਲੋਕਾਂ ਨੂੰ ਮੁਆਵਜ਼ਾ ਦੇਣ ਬਾਰੇ ਸਰਕਾਰ ਦਾ ਅਜੇ ਕੋਈ ਵਿਚਾਰ ਨਹੀਂ ਹੈ। ਤੋਮਰ ਨੇ ਕਿਹਾ ਕਿ ਕੁਝ ਕਿਸਾਨ ਜਥੇਬੰਦੀਆਂ ਹੀ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਹਨ। ਜਿਨ੍ਹਾਂ ਨਾਲ ਕਈ ਗੇੜ ਦੀ ਗੱਲਬਾਤ ਹੋ ਚੁੱਕੀ ਹੈ। ਇਸ ਦੌਰਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਸੀ ਕਿ ਠੰਢ ਤੇ ਕੋਵਿਡ ਦੇ ਮੱਦੇਨਜ਼ਰ ਉਹ ਅੰਦੋਲਨ ਵਿਚ ਸ਼ਾਮਲ ਬੱਚਿਆਂ ਤੇ ਬਜ਼ੁਰਗਾਂ ਨੂੰ ਘਰ ਭੇਜ ਦਿੱਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਕਾਨੂੰਨਾਂ ਵਿਚ ਸੋਧ ਲਈ ਤਿਆਰ ਹੈ ਪਰ ਜਥੇਬੰਦੀਆਂ ਕਾਨੂੰਨਾਂ ਨੂੰ ਰੱਦ ਕਰਵਾਉਣ ਉਤੇ ਅੜੀਆਂ ਹੋਈਆਂ ਹਨ। ਕਿਸਾਨ ਜਥੇਬੰਦੀਆਂ ਨੂੰ ਕਾਨੂੰਨਾਂ ਉਤੇ ਕੁਝ ਸਮੇਂ ਤੱਕ ਰੋਕ ਲਾਉਣ ਬਾਰੇ ਵੀ ਪੇਸ਼ਕਸ਼ ਕੀਤੀ ਗਈ ਹੈ, ਜਿਸ ਬਾਰੇ ਜਥੇਬੰਦੀਆਂ ਨੇ ਅਜੇ ਤੱਕ ਕੋਈ ਸਹਿਮਤੀ ਨਹੀਂ ਜਤਾਈ ਹੈ।

Leave A Reply

Your email address will not be published.