ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ ਜਾਰੀ ਹੈ ਵਾਧਾ
ਜੀਓ ਪੰਜਾਬ ਬਿਊਰੋ
ਨਵੀਂ ਦਿੱਲੀ, 18 ਫਰਵਰੀ
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਲਗਾਤਾਰ ਜਾਰੀ ਹੈ। ਦਿੱਲੀ ‘ਚ ਪੈਟਰੋਲ ਦੀ ਕੀਮਤ ਲਗਾਤਾਰ 11ਵੇਂ ਦਿਨ ਅਤੇ ਡੀਜ਼ਲ ਦੀ ਕੀਮਤ ‘ਚ ਲਗਾਤਾਰ 10ਵੇਂ ਦਿਨ ਵਾਧਾ ਹੋਇਆ ਹੈ। ਰਾਜਧਾਨੀ ਦਿੱਲੀ ‘ਚ ਡੀਜ਼ਲ 80 ਰੁਪਏ ਤੋਂ ਪਾਰ ਪਹੁੰਚ ਗਿਆ ਹੈ, ਜਦਕਿ ਪੈਟਰੋਲ 90 ਰੁਪਏ ਦੇ ਕਰੀਬ। ਦਿੱਲੀ ‘ਚ ਅੱਜ ਭਾਵ ਕਿ 18 ਫਰਵਰੀ ਨੂੰ ਡੀਜ਼ਲ 80.27 ਰੁਪਏ ਪ੍ਰਤੀ ਲੀਟਰ ਤੱਕ ਵਿਕ ਰਿਹਾ ਹੈ, ਜਦਕਿ ਪੈਟਰੋਲ 89.88 ਰੁਪਏ ਪ੍ਰਤੀ ਲੀਟਰ। ਤੇਲ ਮਾਰਕੀਟਿੰਗ ਕੰਪਨੀਆਂ ਨੇ ਅੱਜ ਪੈਟਰੋਲ ਦੀ ਕੀਮਤ ‘ਚ 34 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ‘ਚ 32 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਇਸ ਵਾਧੇ ਤੋਂ ਬਾਅਦ ਮੁੰਬਈ ‘ਚ ਪੈਟਰੋਲ 96.32 ਰੁਪਏ ਅਤੇ ਡੀਜ਼ਲ 87.32 ਰੁਪਏ ਪ੍ਰਤੀ ਲੀਟਰ, ਚੇਨਈ ‘ਚ ਪੈਟਰੋਲ 91.98 ਰੁਪਏ ਅਤੇ ਡੀਜ਼ਲ 85.31 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
Jeeo Punjab Bureau