ਹਿੰਸਾ ਮੌਕੇ ਲਾਲ ਕਿਲ੍ਹੇ ‘ਤੇ ਸ਼ਾਮਲ ਵਿਅਕਤੀਆਂ ਦੀਆਂ ਤਸਵੀਰਾਂ ਕੀਤੀਆਂ ਜਾਰੀ
ਜੀਓ ਪੰਜਾਬ ਬਿਊਰੋ
ਨਵੀਂ ਦਿੱਲੀ, 19 ਫਰਵਰੀ
26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦੇ ਮਾਮਲੇ ਵਿਚ ਦਿੱਲੀ ਪੁਲਿਸ ਨੇ ਹਿੰਸਾ ਮੌਕੇ ਲਾਲ ਕਿਲ੍ਹੇ ‘ਤੇ ਸ਼ਾਮਲ ਵਿਅਕਤੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਗੁਜਰਾਤ ਤੋਂ ਆਈ ਵਿਸ਼ੇਸ਼ ਫੋਰੈਂਸਿਕ ਲੈਬੋਰਟਰੀ ਦੀ ਟੀਮ ਵੱਲੋਂ ਵਿਅਕਤੀਆਂ ਦੀਆਂ ਤਸਵੀਰਾਂ ਦੀ ਪਹਿਚਾਣ ਕਰਕੇ, ਉਹਨਾਂ ਦੀ ਜਾਣਕਾਰੀ ਦਿੱਲੀ ਪੁਲਿਸ ਨੂੰ ਸੌਂਪੀ ਗਈ ਹੈ। ਇਹਨਾਂ ਤਸਵੀਰਾਂ ਵਿਚ ਮਸ਼ਹੂਰ ਪੰਜਾਬੀ ਗਾਇਕ ਇੰਦਰਜੀਤ ਨਿੱਕੂ, ਕਿਸਾਨ ਆਗੂ ਸਤਨਾਮ ਸਿੰਘ ਪੰਨੂ ਤੇ ਰੁਲਦੂ ਸਿੰਘ ਮਾਨਸਾ ਵੀ ਦਿਖਾਈ ਦੇ ਰਹੇ। ਹਾਲਾਂਕਿ ਇਸ ਤੋਂ ਬਾਅਦ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਉਹ ਲਾਲ ਕਿਲ੍ਹੇ ‘ਤੇ ਨਹੀਂ ਗਏ। ਇਸ ਤੋਂ ਇਲਾਵਾ ਇਹਨਾਂ ਪੋਸਟਰਾਂ ਵਿਚ ਅਨੇਕਾਂ ਨੌਜਵਾਨਾਂ ਅਤੇ ਕਿਸਾਨਾਂ ਦੀਆਂ ਤਸਵੀਰਾਂ ਦਿਖਾਈ ਦੇ ਰਹੀਆਂ ਹਨ।
Jeeo Punjab Bureau