ਯੂਥ ਕਾਂਗਰਸ ਜ਼ਿਲ੍ਹਾ ਪ੍ਰਧਾਨ ਦੇ ਕਤਲ ਦੀ ਜਿੰਮੇਵੇਰੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਲਈ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 19 ਫਰਵਰੀ

ਫ਼ਰੀਦਕੋਟ ‘ਚ ਯੂਥ ਕਾਂਗਰਸ ਜ਼ਿਲ੍ਹਾ ਪ੍ਰਧਾਨ ਗੁਰਲਾਲ ਸਿੰਘ ਦੇ ਕਤਲ ਦੀ ਜਿੰਮੇਵੇਰੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਲਈ ਹੈ। ਕਤਲ ਬਾਰੇ ਫੇਸਬੁੱਕ ‘ਤੇ ਪੋਸਟ ਪਾਈ ਹੈ ਤੇ ਕਿਹਾ ਭਲਵਾਨ ਨੂੰ ਕਈ ਵਾਰ ਸਮਝਾਇਆ ਸੀ । ਗੁਰਲਾਲ ਬਰਾੜ ਦੇ ਕਤਲ ਦਾ ਬਦਲਾ ਲਿਆ ਹੈ। ਅਕਤੂਬਰ, 2020 ‘ਚ ਚੰਡੀਗੜ੍ਹ ਵਿੱਚ ਵਿਦਿਆਰਥੀ ਆਗੂ ਗੁਰਲਾਲ ਬਰਾੜ ਦਾ ਕਤਲ ਹੋਇਆ ਸੀ। ਗੁਰਲਾਲ ਬਰਾੜ ਸੋਪੂ ਜਥੇਬੰਦੀ ਦਾ ਲੀਡਰ ਸੀ।  ਬੰਬੀਹਾ ਗਰੁੱਪ ਨੇ ਗੁਰਲਾਲ ਬਰਾੜ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਜ਼ਿਕਰਯੋਗ ਹੈ ਕਿ ਕੱਲ੍ਹ ਫਰੀਦਕੋਟ ਵਿੱਚ ਜਿਸ ਸ਼ਖ਼ਸ ਦਾ ਕਤਲ ਹੋਇਆ ਹੈ ਉਹ ਯੂਥ ਕਾਂਗਰਸ ਦਾ ਗੁਰਲਾਲ ਭਲਵਾਨ ਹੈ ਤੇ ਲਾਰੈਂਸ ਬਿਸ਼ਨੋਈ ਨੇ ਇਸ ਦੀ ਜ਼ਿੰਮੇਵਾਰੀ ਲਈ ਹੈ। ਜਦਕਿ ਪਿਛਲੇ ਸਾਲ ਅਕਤੂਬਰ ਵਿੱਚ ਚੰਡੀਗੜ੍ਹ ਚ ਜਿਸ ਗੁਰਲਾਲ ਬਰਾੜ ਦਾ ਕਤਲ ਹੋਇਆ ਸੀ। ਉਹ ਵਿਦਿਆਰਥੀ ਜਥੇਬੰਦੀ ਸੋਪੂ ਦਾ ਆਗੂ ਸੀ, ਜਿਸ ਦੀ ਜ਼ਿੰਮੇਵਾਰੀ ਦਵਿੰਦਰ ਬੰਬੀਹਾ ਗਰੁੱਪ ਨੇ ਲਈ ਸੀ ਤੇ ਹੁਣ ਬਿਸ਼ਨੋਈ ਨੇ ਇਸੇ ਕਤਲ ਦਾ ਬਦਲਾ ਲੈਣ ਲਈ ਫਰੀਦਕੋਟ ਚ ਕਤਲ ਕਾਂਡ ਕੀਤਾ। ਫੇਸਬੁੱਕ ਪੋਸਟ ਵਿੱਚ ਬਿਸ਼ਨੋਈ ਨੇ ਲਿਖਿਆ ਹੈ ਕਿ ਜਦੋਂ ਤੱਕ ਉਸ ਦਾ ਬਦਲਾ ਪੂਰਾ ਨਹੀਂ ਹੋ ਜਾਂਦਾ ਉਦੋਂ ਤੱਕ ਉਹ ਸ਼ਾਂਤ ਨਹੀਂ ਬੈਠਣਗੇ।

Jeeo Punjab Bureau

Leave A Reply

Your email address will not be published.