ਕੇਂਦਰ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਸੁਸਾਇਡ ਨੋਟ ਲਿਖ ਕੇ ਪਿਓ-ਪੁੱਤ ਨੇ ਕੀਤੀ ਆਤਮਹੱਤਿਆ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 20 ਫਰਵਰੀ

ਦਸੂਹਾ ਦੇ ਪਿੰਡ ਮੱਦੀਪੁਰ ਦੇ ਕਿਸਾਨ ਪਿਓ-ਪੁੱਤ ਵੱਲੋਂ ਕਰਜ਼ੇ ਤੋਂ ਦੁਖੀ ਹੋ ਕੇ ਆਤਮਹੱਤਿਆ ਕਰ ਲਈ ਹੈ।  ਪਿਓ-ਪੁੱਤ ਵੱਲੋਂ ਕੀਤੀ ਆਤਮਹੱਤਿਆ ਦੀ ਖ਼ਬਰ ਸੁਣ ਕੇ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ। ਮਿ੍ਰਤਕਾਂ ਵੱਲੋਂ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਖ਼ਿਲਾਫ਼ ਇਕ ਸੁਸਾਇਡ ਨੋਟ ਵੀ ਲਿਖਿਆ ਗਿਆ ਹੈ। ਮਿ੍ਰਤਕਾਂ ਦੀ ਪਛਾਣ ਪੁੱਤਰ ਕਿਰਪਾਲ ਸਿੰਘ (45) ਅਤੇ ਪਿਓ ਜਗਤਾਰ ਸਿੰਘ (70) ਪਿੰਡ ਮੱਦੀਪੁਰ ਵਜੋਂ ਹੋਈ ਹੈ। ਮਿ੍ਰਤਕ ਦੋਵੇਂ ਪਿਓ-ਪੁੱਤ ਨੇ ਆਪਣੇ ਖ਼ੁਦਕੁਸ਼ੀ ਨੋਟ ਵਿਚ ਲਿਖਿਆ ਹੈ ਕਿ ਕੈਪਟਨ ਸਰਕਾਰ ਨੇ ਜੋ ਕਰਜ਼ਾ ਮਾਫ਼ ਕਰਨ ਦਾ ਵਾਅਦਾ ਕੀਤਾ ਸੀ ਪਰ ਉਨ੍ਹਾਂ ਦਾ ਕਰਜ਼ਾ ਮਾਫ਼ ਨਹੀਂ ਹੋਇਆ ਅਤੇ ਮੋਦੀ ਸਰਕਾਰ ਵੱਲੋਂ ਜੋ ਕਾਲੇ ਕਾਨੂੰਨ ਪਾਸ ਕੀਤੇ ਗਏ ਹਨ ਉਸ ਨਾਲ ਕਿਸਾਨੀ ਬਰਬਾਦ ਹੋ ਗਈ ਹੈ, ਜਿਸ ਤੋਂ ਦੁਖੀ ਹੋ ਕੇ ਉਕਤ ਪਿਓ-ਪੁੱਤ ਵੱਲੋਂ ਖ਼ੁਦਕੁਸ਼ੀ ਕਰ ਲਈ ਗਈ ਹੈ। ਦੋਵੇਂ ਕਿਸਾਨ ਪਿਓ-ਪੁੱਤ ਇਕ ਏਕੜ ਦੇ ਮਾਲਿਕ ਸਨ।

Jeeo Punjab Bureau

Leave A Reply

Your email address will not be published.