ਮਹਾਪੰਚਾਇਤ ਵਿੱਚ ਨੌਜਵਾਨਾਂ,ਔਰਤਾਂ, ਬਜ਼ੁਰਗਾਂ ਨੇ ਵੱਡੀ ਗਿਣਤੀ ਵਿਚ ਲਿਆ ਹਿੱਸਾ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 20 ਫਰਵਰੀ

ਕੇਂਦਰ ਵਲੋਂ ਜਾਰੀ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਵਲੋਂ ਪਹਿਲਾਂ ਹਰਿਆਣਾ, ਯੂਪੀ ਅਤੇ ਰਾਜਸਥਾਨ ਵਿੱਚ ਮਹਾਪੰਚਾਇਤਾਂ ਦਾ ਆਯੋਜਨ ਕੀਤਾ ਗਿਆ ਸੀ। ਹੁਣ ਅੱਜ ਚੰਡੀਗੜ੍ਹ ਦੇ ਸੈਕਟਰ 25 ਰੈਲੀ ਮੈਦਾਨ ਵਿੱਚ ਮਹਾਪੰਚਾਇਤ ਹੋ ਰਹੀ ਹੈ।  ਇਸ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ,ਔਰਤਾਂ, ਬਜ਼ੁਰਗ ਅਤੇ ਪੰਜਾਬ ਅਤੇ ਹਰਿਆਣਾ ਦੇ ਸਾਰੇ ਵਰਗਾਂ ਦੇ ਲੋਕ ਹਿੱਸਾ ਲਿਆ। ਕਿਸਾਨਾਂ ਦੀ ਮਹਾਪੰਚਾਇਤ ‘ਚ ਜਿੱਥੇ ਚੰਡੀਗੜ੍ਹ ਦੇ ਲਾਗਲੇ ਪਿੰਡਾਂ ਤੋਂ ਪੰਚਾਇਤਾਂ ਅਤੇ ਵੱਡੀ ਗਿਣਤੀ ‘ਚ ਸ਼ਹਿਰੀ ਲੋਕ ਵੀ ਪੁੱਜੇ ਉੱਥੇ ਹੀ ਸ਼ਹੀਦ ਭਗਤ ਸਿੰਘ ਦੇ ਭਾਣਜੇ ਪ੍ਰੋ. ਜਗਮੋਹਨ ਸਿੰਘ ਵੀ ਪਹੁੰਚ ਗਏ ਹਨ। ਇਸ ਵਿਚਕਾਰ ਚੰਡੀਗੜ੍ਹ ‘ਚ ਸ਼ੁਰੂ ਹੋਣ ਜਾ ਰਹੀ ਕਿਸਾਨਾਂ ਦੀ ਮਹਾਪੰਚਾਇਤ ਤੋਂ ਪਹਿਲਾਂ ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਦੀ ਸਖ਼ਤੀ ਦੇਖਣ ਨੂੰ ਮਿਲੀ। ਮਹਾਪੰਚਾਇਤ ‘ਚ ਸ਼ਾਮਿਲ ਹੋਣ ਜਾ ਰਹੇ ਟਰੈਕਟਰਾਂ ਦੇ ਕੁਝ ਥਾਈਂ ਪੁਲਿਸ ਵੱਲੋਂ ਚਲਾਨ ਕੱਟੇ ਜਾਣ ਦੀ ਸੂਚਨਾ ਮਿਲੀ, ਜਿਸ ਮਗਰੋਂ ਪ੍ਰਬੰਧਕਾਂ ਵੱਲੋਂ ਚੰਡੀਗੜ੍ਹ ਪ੍ਰਸ਼ਾਸਨ ਨਾਲ ਗੱਲਬਾਤ ਕੀਤੀ ਗਈ। ਇਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਲੋਂ ਸਹਿਯੋਗ ਦੇਣ ਦੀ ਗੱਲ ਕਹੀ ਜਾ ਰਹੀ ਹੈ।ਇਹ ਮਹਾਪੰਚਾਇਤ ਦੁਪਹਿਰ 2 ਵਜੇਂ ਤੋਂ ਸ਼ਾਮ 5 ਵਜੇ ਤੱਕ ਜਾਰੀ ਰਹੇਗੀ। ਇਸ ਵਿੱਚ ਚੰਡੀਗੜ੍ਹ ਅਤੇ ਨੇੜਲੇ ਇਲਾਕੇ ਦੇ ਕਿਸਾਨਾਂ ਦੇ ਸ਼ਾਮਲ ਹੋਣ ਦਾ ਅਨੁਮਾਨ ਹੈ। 

Jeeo Punjab Bureau

Leave A Reply

Your email address will not be published.