ਜਦੋਂ ਤਕ ਕਾਲੇ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਇਹ ਲੜਾਈ ਜਾਰੀ ਰਹੇਗੀ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 20 ਫਰਵਰੀ

ਚੰਡੀਗੜ੍ਹ ਵਿਖੇ ਹੋ ਰਹੀ ਕਿਸਾਨਾਂ ਦੀ ਮਹਾ ਪੰਚਾਇਤ ‘ਚ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਜਦੋਂ ਤਕ ਕਾਲੇ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਇਹ ਲੜਾਈ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਨਾ ਅਸੀਂ ਡਰਾਂਗੇ ਤੇ ਨਾ ਹੀ ਪਿੱਛੇ ਹਟਾਂਗੇ। ਇਸ ਮੌਕੇ ਪੁੱਜੇ ਪ੍ਰੋ. ਮਨਜੀਤ ਨੇ ਖੇਤੀ ਕਾਨੂੰਨਾਂ ਦੇ ਨਾਲ-ਨਾਲ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦਾ ਮੁੱਦਾ ਵੀ ਚੁੱਕਿਆ। ਪੁਲਸ ਦੀ ਜਲ ਤੋਪ ਦਾ ਮੂੰਹ ਮੋੜਨ ਵਾਲੇ ਨਵਦੀਪ ਦੇ ਪਿਤਾ ਜੈ ਸਿੰਘ ਨੇ ਵੀ ਮਹਾ ਪੰਚਾਇਤ ਨੂੰ ਸੰਬੋਧਨ ਕੀਤਾ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਇਹ ਲੜਾਈ ਅਸੀਂ ਜਿੱਤ ਕੇ ਵਾਪਸ ਜਾਵਾਂਗੇ ਚਾਹੇ ਅਸੀਂ ਨਾ ਵੀ ਰਹੀਏ ਮੁੜ ਕੇ 300 ਸਾਲ ਲੜਾਈ ਲੜਨ ਦੀ ਲੋੜ ਨਹੀਂ। ਮੋਹਨ ਸਿੰਘ ਧਮਾਣਾ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਪੰਜਾਬ ਦੀਆਂ ਸਥਾਨਕ ਚੋਣਾਂ ‘ਚ ਆਪਣੀ ਅਸਲੀ ਸਥਿਤੀ ਬਾਰੇ ਪਤਾ ਲੱਗ ਗਿਆ ਹੋਵੇਗਾ। ਲੋਕਾਂ ਨੇ ਭਾਜਪਾ ਨੂੰ ਸਿਰੇ ਤੋਂ ਨਕਾਰ ਦਿੱਤਾ।

ਕਿਸਾਨਾਂ ਦੀ ਮਹਾਪੰਚਾਇਤ ‘ਚ ਜਿੱਥੇ ਚੰਡੀਗੜ੍ਹ ਦੇ ਲਾਗਲੇ ਪਿੰਡਾਂ ਤੋਂ ਪੰਚਾਇਤਾਂ ਅਤੇ ਵੱਡੀ ਗਿਣਤੀ ‘ਚ ਸ਼ਹਿਰੀ ਲੋਕ ਵੀ ਪੁੱਜੇ ਉੱਥੇ ਹੀ ਸ਼ਹੀਦ ਭਗਤ ਸਿੰਘ ਦੇ ਭਾਣਜੇ ਪ੍ਰੋ. ਜਗਮੋਹਨ ਸਿੰਘ ਵੀ ਪਹੁੰਚ ਗਏ ਹਨ। ਇਸ ਵਿਚਕਾਰ ਚੰਡੀਗੜ੍ਹ ‘ਚ ਸ਼ੁਰੂ ਹੋਣ ਜਾ ਰਹੀ ਕਿਸਾਨਾਂ ਦੀ ਮਹਾਪੰਚਾਇਤ ਤੋਂ ਪਹਿਲਾਂ ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਦੀ ਸਖ਼ਤੀ ਦੇਖਣ ਨੂੰ ਮਿਲੀ। ਮਹਾਪੰਚਾਇਤ ‘ਚ ਸ਼ਾਮਿਲ ਹੋਣ ਜਾ ਰਹੇ ਟਰੈਕਟਰਾਂ ਦੇ ਕੁਝ ਥਾਈਂ ਪੁਲਿਸ ਵੱਲੋਂ ਚਲਾਨ ਕੱਟੇ ਜਾਣ ਦੀ ਸੂਚਨਾ ਮਿਲੀ, ਜਿਸ ਮਗਰੋਂ ਪ੍ਰਬੰਧਕਾਂ ਵੱਲੋਂ ਚੰਡੀਗੜ੍ਹ ਪ੍ਰਸ਼ਾਸਨ ਨਾਲ ਗੱਲਬਾਤ ਕੀਤੀ ਗਈ। ਇਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਲੋਂ ਸਹਿਯੋਗ ਦੇਣ ਦੀ ਗੱਲ ਕਹੀ ਜਾ ਰਹੀ ਹੈ।ਇਹ ਮਹਾਪੰਚਾਇਤ ਦੁਪਹਿਰ 2 ਵਜੇਂ ਤੋਂ ਸ਼ਾਮ 5 ਵਜੇ ਤੱਕ ਜਾਰੀ ਰਹੇਗੀ। ਇਸ ਵਿੱਚ ਚੰਡੀਗੜ੍ਹ ਅਤੇ ਨੇੜਲੇ ਇਲਾਕੇ ਦੇ ਕਿਸਾਨਾਂ ਦੇ ਸ਼ਾਮਲ ਹੋਣ ਦਾ ਅਨੁਮਾਨ ਹੈ। 

Jeeo Punjab Bureau

Leave A Reply

Your email address will not be published.