ਸਿਸਵਾਂ ਨੂੰ ਆਲਮੀ ਦਰਜੇ ਦੇ ਸੈਲਾਨੀ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਤ

ਜੀਓ ਪੰਜਾਬ ਬਿਊਰੋ

ਚੰਡੀਗੜ, 22 ਫਰਵਰੀ

ਸਿਸਵਾਂ ਨੂੰ ਇਕ ਪ੍ਰਮੁੱਖ ਅਤੇ ਤਰਜੀਹੀ ਈਕੋ ਟੂਰਿਜ਼ਮ ਕੇਂਦਰ ਵਜੋਂ ਉਤਸ਼ਾਹਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ ਵਿਖੇ ਆਪਣੇ ਦਫ਼ਤਰ ਵਿਚ ਕਿਤਾਬਚਾ, ਪੈਂਫਲੇਟ ਅਤੇ ਫਿਲਮ ਦੇ ਟੀਜ਼ਰ ਸਮੇਤ ਵੱਖ-ਵੱਖ ਪ੍ਰਚਾਰ ਅਤੇ ਸੂਚਨਾ ਸਮੱਗਰੀ ਜਾਰੀ ਕੀਤੀ। ਸਿਸਵਾਂ ਕਮਿਉਨਟੀ ਰਿਜ਼ਰਵ ਦਾ ਲੋਗੋ ਵੀ ਲਾਂਚ ਕੀਤਾ ਗਿਆ।

ਮੁੱਖ ਮੰਤਰੀ ਨੇ ਕਿਹਾ ਕਿ ਸਿਸਵਾਂ ਨੂੰ ਆਲਮੀ ਦਰਜੇ ਦੇ ਸੈਲਾਨੀ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ। ਇਸ ਖੇਤਰ ਦੀਆਂ ਵਿਸ਼ਾਲ ਸੈਰ-ਸਪਾਟਾ ਸਮਰੱਥਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਖੇਤਰ ਵਿੱਚ ਵੱਖ ਵੱਖ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਮੁੱਖ ਤੌਰ ’ਤੇ  ਨੇਚਰ ਇੰਟਰਪ੍ਰੀਟੇਸ਼ਨ ਸੈਂਟਰ, ਥੀਮੈਟਿਕ ਗੇਟਸ ਅਤੇ ਸੰਕੇਤਕ ਚਿੰਨ, ਫੂਡ ਕੋਰਟ, ਵਾਸ਼ਰੂਮ ਦੀ ਸਹੂਲਤ, ਨੇਚਰ ਟਰੇਲ, ਜੰਗਲ ਸਫਾਰੀ ਜਿਹੀਆਂ ਸੈਲਾਨੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਸਾਂਭ-ਸੰਭਾਲ ਦੇ ਮੁੱਦਿਆਂ ਜਿਵੇਂ ਸਪਾਟਡ ਡੀਅਰ, ਜੰਗਲੀ ਖਰਗੋਸ਼ ਅਤੇ ਹੋਰ ਪ੍ਰਜਾਤੀਆਂ ਦੀ ਜਾਣ-ਪਛਾਣ ਜੋ ਕਦੇ ਇਸ ਖੇਤਰ ਵਿਚ ਵਧਦੀਆਂ ਫੁੱਲਦੀਆਂ ਸਨ ਅਤੇ ਸਾਲ ਬੀਤਣ ਨਾਲ ਇਨਾਂ ਦੀ ਗਿਣਤੀ ਵਿਚ ਕਮੀ ਆਈ ਹੈ, ਨਾਲ ਨਜਿੱਠਿਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੈਲਾਨੀਆਂ ਦੇ ਅਨੁਕੂਲ ਬੁਨਿਆਦੀ ਢਾਂਚੇ ਅਤੇ ਸਹੂਲਤਾਂ ’ਤੇ ਪ੍ਰਚਾਰ ਦੀਆਂ ਗਤੀਵਿਧੀਆਂ ਨਾਲ ਇੱਥੇ ਆਉਣ ਵਾਲੇ ਸੈਲਾਨੀਆਂ ਦੀ ਗਿਣਤੀ ਵਿੱਚ ਵਾਧਾ ਹੋਵੇਗਾ ਜਿਸ ਨਾਲ ਰੋਜ਼ਗਾਰ ਦੇ ਮੌਕੇ ਪੈਦਾ ਹੋਣ ਅਤੇ ਆਮਦਨ ਦੀਆਂ ਵੱਖ ਵੱਖ ਗਤੀਵਿਧੀਆਂ ਨਾਲ ਸਥਾਨਕ ਲੋਕਾਂ ਨੂੰ ਲਾਭ ਪਹੁੰਚੇਗਾ।

ਉਨਾਂ ਪੰਜਾਬ ਬਰਡ ਫੈਸਟੀਵਲ ਦੇ ਸਫਲ ਆਯੋਜਨ ਦੀ ਸ਼ਲਾਘਾ ਵੀ ਕੀਤੀ ਜਿਸ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਵੀ ਭਰਪੂਰ ਹੁੰਗਾਰਾ ਮਿਲਿਆ ਹੈ ਅਤੇ ‘ਰੈਟਰੋਸਪੈਕਟ’ ਨਾਮਕ ਮੇਲੇ ਨਾਲ ਸਬੰਧਤ ਕਾਰਵਾਈ ਵੀ ਜਾਰੀ ਕੀਤੀ ਗਈ।

ਜ਼ਿਕਰਯੋਗ ਹੈ ਕਿ ਸ਼ਿਵਾਲਿਕ , ਸਿਸਵਾਂ ਹੇਠਲੇ ਖੇਤਰਾਂ ਵਿੱਚ  ਸੰਘਣੇ ਜੰਗਲ, ਸ਼ੁੱਧ ਪਾਣੀ ਅਤੇ ਭਰਪੂਰ ਹਰਿਆਵਲ ਮੌਜੂਦ ਹੈ ਜੋ ਇਸਨੂੰ ਕੁਦਰਤ ਪ੍ਰੇਮੀਆਂ ਲਈ ਇਕ ਖਿੱਚ ਦਾ ਕੇਂਦਰ ਬਣਾਉਂਦੀ ਹੈ। ਇਸ ਖੇਤਰ ਦਾ ਇੱਕ ਅਮੀਰ ਇਤਿਹਾਸ ਹੈ ਅਤੇ ਜੈਵਿਕ ਰਿਕਾਰਡਾਂ ਇਥੇ ਸੋਨੇਨੀਅਨ ਸਭਿਅਤਾ ਦੀ ਮੌਜੂਦਗੀ ਦੀ ਗਵਾਹੀ ਭਰਦੇ ਹਨ। ਇਹ ਖੇਤਰ ਭਾਰਤ ਨੂੰ ਮੱਧ ਏਸ਼ੀਆਈ ਦੇਸ਼ਾਂ ਅਤੇ ਪੂਰਬੀ ਯੂਰਪ ਨਾਲ ਜੋੜਨ ਵਾਲੇ ਪੁਰਾਣੇ ਵਪਾਰਕ ਮਾਰਗ ਦਾ  ਹਿੱਸਾ ਰਿਹਾ ਹੈ।

Jeeo Punjab Bureau

Leave A Reply

Your email address will not be published.