ਪਿੰਡ ਚਕੋਹੀ ਦੇ ਨੌਜਵਾਨ ਦਾ ਅਮਰੀਕਾ ‘ਚ ਗੋਲੀ ਮਾਰ ਕੇ ਕੀਤਾ ਕਤਲ
ਜੀਓ ਪੰਜਾਬ ਬਿਊਰੋ
ਚੰਡੀਗੜ੍ਹ, 23 ਫਰਵਰੀ
ਹਲਕਾ ਖੰਨਾ ਦੇ ਅਧੀਨ ਆਉਂਦੇ ਪਿੰਡ ਚਕੋਹੀ ਦੇ ਨੌਜਵਾਨ ਗੁਰਪ੍ਰੀਤ ਸਿੰਘ ਭੱਪੀ (31) ਪੁੱਤਰ ਜਸਵੰਤ ਸਿੰਘ ਦੀ ਸੈਕਰਾਮੈਂਟੋ (ਅਮਰੀਕਾ) ‘ਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਸੈਵਨ ਇਲੈਵਨ ਸਟੋਰ ‘ਤੇ ਕੰਮ ਕਰਦਾ ਸੀ ਅਤੇ ਕੰਮ ‘ਤੇ ਹੀ ਹੋਈ ਝੜਪ ‘ਚ ਉਸ ਦੇ ਗੋਲੀ ਵੱਜੀ, ਜਿੱਥੇ ਕਿ ਉਸ ਦੀ ਮੌਤ ਹੋ ਗਈ। ਦੱਸਣਯੋਗ ਹੈ ਕਿ ਗੁਰਪ੍ਰੀਤ ਸਿੰਘ ਰੋਜ਼ੀ ਰੋਟੀ ਕਮਾਉਣ ਲਈ ਦੋ ਸਾਲ ਪਹਿਲਾਂ ਹੀ ਅਮਰੀਕਾ ਗਿਆ ਸੀ।
Jeeo Punjab Bureau