ਕੇਵਲ ਢਿੱਲੋਂ ਨੇ ਬਰਨਾਲਾ ਜਿਲ੍ਹੇ ਦੇ ਜਿੱਤੇ ਕੌਂਸ਼ਲਰਾਂ ਨੂੰ ਜਿੱਤ ਦੀ ਵਧਾਈ ਦਿੱਤੀ

ਰਾਜਿੰਦਰ ਭਦੌੜੀਆ
ਚੰਡੀਗੜ੍ਹ, 23 ਫਰਵਰੀ
ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਇੱਥੇ ਆਪਣੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਜਿਲ੍ਹਾ ਬਰਨਾਲਾ ਦੇ ਭਦੌੜ, ਬਰਨਾਲਾ ਤੇ ਧਨੌਲਾ ਤੋਂ ਜਿੱਤੇ ਕੌਂਸ਼ਲਰਾਂ ਨੂੰ ਸਿਰੋਪਾਓ ਪਾਕੇ ਉਨ੍ਹਾਂ ਦਾ ਸਨਮਾਨ ਕੀਤਾ।
ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਕੌਂਸ਼ਲਰਾ ਨੂੰ ਜਿੱਤ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਜਿਲ੍ਹਾ ਬਰਨਾਲਾ ਵਿੱਚ ਕਾਂਗਰਸ ਦੇ ਵਰਕਰਾਂ ਨੇ ਪਾਰਟੀ ਦਾ ਝੰਡਾ ਬੁਲੰਦ ਕਰਕੇ ਜਿਲ੍ਹੇ ਦੀਆਂ ਤਿੰਨੇ ਵਿਧਾਨ ਸਭਾ ਸੀਟਾਂ ਤੇ 2022 ਦੀਆਂ ਚੋਣਾਂ ਜਿੱਤਣ ਲਈ ਰਾਹ ਪੱਧਰਾ ਕਰ ਦਿੱਤਾ ਹੈ। ਸ੍ਰੀ ਢਿੱਲੋਂ ਨੇ ਕਿਹਾ ਕਿ ਬੱਜਟ ਸੈਸ਼ਨ ਤੋਂ ਬਾਅਦ ਸਾਰੇ ਜਿਲ੍ਹੇ ਵਿੱਚ ਗ੍ਰਾਂਟਾਂ ਦੇ ਖੁੱਲ੍ਹੇ ਗੱਫੇ ਦਿੱਤੇ ਜਾਣਗੇ। ਉਨ੍ਹਾਂ ਬਰਨਾਲਾ, ਭਦੌੜ, ਧਨੌਲਾ ਅਤੇ ਤਪਾ ਦੀਆਂ ਟੁੱਟੀਆਂ ਸੜਕਾਂ ਦੀ ਜਲਦ ਰਿਪੇਅਰ ਕਰਵਾਉਣ ਦਾ ਭਰੋਸਾ ਦਿਵਾਇਆ। ਸ, ਢਿੱਲੋਂ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣੇ ਤੋਂ ਹੀ ਜੁਟ ਜਾਣਾ ਚਾਹੀਦਾ, ਲੋਕ ਤੀਜੀ ਵਾਰ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਬਣਾਉਣ ਲਈ ਉਤਾਵਲੇ ਹਨ। ਇਸ ਮੌਕੇ ਕਨਵਰ ਢਿੱਲੋਂ, ਬੀਬੀ ਸੁਰਿੰਦਰ ਕੌਰ ਵਾਲੀਆ, ਮਹਿੰਦਰਪਾਲ ਪੱਖੋਂ, ਜਗਦੀਪ ਸਿੰਘ ਜੱਗੀ, ਮਹੇਸ਼ ਲੋਟਾ, ਨਰਿੰਦਰ ਪਾਲ ਸ਼ਰਮਾ, ਮੁਨੀਸ਼ ਗਰਗ, ਜਸਮੇਲ ਸਿੰਘ ਡੇਅਰੀ ਵਾਲਾ, ਜੌਂਟੀ ਮਾਨ, ਨਾਹਰ ਸਿੰਘ ਔਲਖ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

Leave A Reply

Your email address will not be published.