ਭਿਆਨਕ ਅੱਗ ਨਾਲ ਅਗਨੀ ਭੇਟ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ, ਲੱਖਾਂ ਦਾ ਸਮਾਨ ਸੜ ਕੇ ਸੁਆਹ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 24ਫਰਵਰੀ

ਬਰਨਾਲਾ ਵਿਖੇ ਗੁਰਦੁਆਰਾ ਸਾਹਿਬ ਬਾਜਵਾ ਪੱਤੀ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ ਅਤੇ ਸੇਵਾਦਾਰ ਸਤਪਾਲ ਸਿੰਘ ਹੋਏ  ਬੇਹੋਸ਼ ਹੋ ਗਏ। ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਇਕ ਸਰੂਪ ਅਗਨ ਭੇਟ ਹੋ ਗਿਆ ਅਤੇ ਲੱਖਾਂ ਦਾ ਹੋਰ ਕਾਫੀ ਸਾਮਾਨ ਸੜ ਕੇ ਸੁਆਹ ਹੋ ਗਿਆ। ਅਜੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਗੁਰਦੁਆਰਾ ਸਾਹਿਬ ਵਿਚ ਲੱਗੇ ਡੀ. ਵੀ.ਆਰ. ਕਬਜ਼ੇ ‘ਚ ਲੈ ਲਿਆ ਹੈ ਅਤੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਐੱਸਜੀਪੀਸੀ ਦੇ ਜਥੇਦਾਰ ਪਰਮਜੀਤ ਸਿੰਘ ਖਾਲਸਾ ਸਮੇਤ ਮੁੱਖ ਪ੍ਰਬੰਧਕ ਪੁੱਜ ਗਏ ਅਤੇ ਸੱਚਖੰਡ ਸਾਹਿਬ ਵਿੱਚ ਪਏ ਬਾਕੀ 8 ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਬਾਬਾ ਗਾਂਧਾ ਸਿੰਘ ਗੁਰੂਘਰ ਲਿਜਾਇਆ ਗਿਆ।  

Jeeo Punjab Bureau

Leave A Reply

Your email address will not be published.