ਤੀਜੀ ਵਾਰ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਵਿਚ ਵਾਧਾ

ਜੀਓ ਪੰਜਾਬ ਬਿਊਰੋ

ਨਵੀਂ ਦਿੱਲੀ 25 ਫਰਵਰੀ

ਸਰਕਾਰੀ ਤੇਲ ਅਤੇ ਗੈਸ ਕੰਪਨੀਆਂ ਨੇ ਫਰਵਰੀ ਮਹੀਨੇ ਵਿਚ ਤੀਜੀ ਵਾਰ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਵਿਚ ਵਾਧਾ ਕਰਕੇ ਆਮ ਆਦਮੀ ਨੂੰ ਕਰਾਰਾ ਝਟਕਾ ਦਿੱਤਾ ਹੈ। 14.2 ਕਿਲੋ ਵਾਲੇ ਰਸੋਈ ਗੈਸ ਸਿਲੰਡਰ ਦੀ ਕੀਮਤ ਇਕ ਵਾਰ ਫਿਰ 25 ਰੁਪਏ ਵੱਧ ਗਿਆ ਹੈ। ਹੁਣ ਸਬਸਿਡੀ ਤੋਂ ਬਾਅਦ 14.2 ਕਿਲੋਗ੍ਰਾਮ ਵਾਲੇ ਐਲਪੀਜੀ ਸਿਲੰਡਰ ਦੀ ਕੀਮਤ 769 ਰੁਪਏ ਤੋਂ ਵੱਧ ਕੇ 794 ਰੁਪਏ ਹੋ ਗਈ ਹੈ। ਵਧੀਆਂ ਹੋਈਆਂ ਕੀਮਤਾਂ ਅੱਜ ਭਾਵ 25 ਫਰਵਰੀ 2021 ਤੋਂ ਲਾਗੂ ਹੋ ਗਏ ਹਨ। ਗੌਰਤਲਬ ਹੈ ਕਿ ਇਸ ਮਹੀਨੇ ਵਿਚ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਤੀਜੀ ਵਾਰ ਵਾਧਾ ਹੋਇਆ ਹੈ। ਸਰਕਾਰ ਨੇ ਪਹਿਲਾਂ 4 ਫਰਵਰੀ ਨੂੰ 25 ਰੁਪਏ ਦਾ ਵਾਧਾ ਕੀਤਾ। ਫਿਰ 15 ਫਰਵਰੀ ਨੂੰ 50 ਰੁਪਏ ਵਧਾਏ ਗਏ ਅਤੇ ਹੁਣ ਤੀਜੀ ਵਾਰ ਫਿਰ ਤੋਂ 75 ਰੁਪਏ ਦਾ ਵਾਧਾ ਕੀਤਾ ਗਿਆ ਹੈ। 1 ਦਸੰਬਰ ਤੋਂ ਗੈਸ ਸਿਲੰਡਰ 594 ਰੁਪਏ ਤੋਂ ਵੱਧ ਕੇ 644 ਰੁਪਏ ਹੋਇਆ ਸੀ। 1 ਜਨਵਰੀ ਨੂੰ 50 ਰੁਪਏ ਵੱਧ ਕੇ 644 ਰੁਪਏ ਵਾਲਾ ਸਿਲੰਡਰ 694 ਰੁਪਏ ਹੋ ਗਿਆ। ਹੁਣ ਫਰਵਰੀ ਮਹੀਨੇ ਵਿਚ ਤਿੰਨ ਵਾਰ ਵੱਧ ਕੇ ਹੁਣ ਬਿਨਾਂ ਸਬਸਿਡੀ ਵਾਲੇ ਸਿਲੰਡਰ ਦੀ ਕੀਮਤ 794 ਰੁਪਏ ਹੋ ਗਈ ਹੈ।

Jeeo Punjab Bureau

Leave A Reply

Your email address will not be published.