ਜਨਾਬ ਸਰਦੂਲ ਸਿਕੰਦਰ ਨੂੰ ਲੋਕਾਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ
ਜੀਓ ਪੰਜਾਬ ਬਿਊਰੋ
ਚੰਡੀਗੜ੍ਹ, 24 ਫਰਵਰੀ
ਮਰਹੂਮ ਪੰਜਾਬੀ ਗਾਇਕ ਅਤੇ ਸੁਰਾਂ ਦੇ ਬਾਦਸ਼ਾਹ ਜਨਾਬ ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ ਵਿੱਚ ਲੋਕਾਂ ਦਾ ਭਾਰੀ ਇਕੱਠ ਹੋਇਆ। ਲੋਕਾਂ ਨੇ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ। ਲੋਕਾਂ ਨੇ ਫੁੱਲਂ ਦੀ ਵਰਖਾਂ ਵੀ ਕੀਤੀ। ਸਿਕੰਦਰ ਦੀ ਅਲਵਿਦਾ ਯਾਤਰਾ ‘ਚ ਹਰਭਜਨ ਮਾਨ, ਬੱਬੂ ਮਾਨ, ਜਸਬੀਰ ਜੱਸੀ, ਪੰਮੀ ਬਾਈ, ਸਰਦਾਰ ਅਲੀ, ਕਮਲ ਖਾਨ, ਬਾਈ ਜੀ ਕੁਟੀਆ ਵਾਲੇ, ਬਲਵੀਰ ਰਾਏ, ਹਰਸਿਮਰਨ ਹਨੀ, ਹੁਸ਼ਿਆਰ ਮਾਹੀ, ਹਰਜੀਤ ਰਾਣੋਂ ਆਦਿ ਸਮੇਤ ਵੱਡੀ ਗਿਣਤੀ ‘ਚ ਪੰਜਾਬੀ ਕਲਾਕਾਰ ਪਹੁੰਚੇ ਹਨ। ਉਨ੍ਹਾਂ ਦੀ ਦੇਹ ਨੂੰ ਜੱਦੀ ਪਿੰਡ ਖੇੜੀ ਨੌਧ ਸਿੰਘ ਨੇੜੇ ਖੰਨਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਸਪੁਰਦ-ਏ-ਖ਼ਾਕ ਕੀਤਾ ਜਾਵੇਗਾ। ਸਰਦੂਲ ਸਿਕੰਦਰ ਦੀਆਂ ਸਪੁਰਦ-ਏ-ਖਾਕ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਲ ਹੋਣ ਲਈ ਗੁਰਦਾਸ ਮਾਨ ਪਿੰਡ ਖੇੜੀ ਨੌਧ ਸਿੰਘ ਪਹੁੰਚੇ ਹਨ। ਉਨ੍ਹਾਂ ਪਰਿਵਾਰ ਨਾਲ ਦੁੱਖ ਵੀ ਵੰਡਾਇਆ। ਇਸ ਮੌਕੇ ਭਗਵੰਤ ਮਾਨ ਵੀ ਅੰਤਿਮ ਰਸਮਾਂ ‘ਚ ਸ਼ਾਮਲ ਹੋਏ।
Jeeo Punjab Bureau