Sukhdev Singh Dhindsa ਨੇ ‘ਆਪ’ ਬਿਆਨ ਨੂੰ ਮਨਘੜਤ ਅਤੇ ਝੂਠਾ ਕਰਾਰ ਦਿੱਤਾ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 8 ਅਪ੍ਰੈਲ

 ਅਕਾਲੀ ਦਲ (ਡੈਮੋਕਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਦੇ ਗਰੁੱਪ ਦੇ ਛੇਤੀ ਹੀ ‘ਆਪ’ ਵਿੱਚ ਸ਼ਾਮਲ ਹੋਣ ਦੇ ਦਿੱਤੇ ਬਿਆਨ ਨੂੰ ਮਨਘੜਤ ਅਤੇ ਝੂਠਾ ਕਰਾਰ ਦਿੱਤਾ ਹੈ। ਢੀਂਡਸਾ ਨੇ ਕਿਹਾ ਕਿ ਦੋਵਾਂ ਪਾਰਟੀਆਂ ਵਿੱਚ ਅਜਿਹੀ ਕੋਈ ਗੱਲ ਨਹੀਂ ਹੋਈ ਅਤੇ ਨਾ ਹੀ ਉਨ੍ਹਾਂ ਦਾ ਗਰੁੱਪ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਿਹਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਡੈਮੋਕਰੇਟਿਕ ਦੇ ਆਗੂਆਂ ਵਿਚਕਾਰ ਪੰਜਾਬ ਵਿੱਚ ਆ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਦੋਵੇਂ ਪਾਰਟੀਆਂ ਦੇ ਗਠਜੋੜ ਦੀ ਸੰਭਾਵਨਾ ਬਾਰੇ ਮੀਟਿੰਗ ਹੋਈ ਸੀ, ਪਰ ਉਸ ਅਕਾਲੀ ਦਲ ਡੈਮੋਕਰੇਟਿਕ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਕੋਈ ਗੱਲ ਨਹੀਂ ਹੋਈ।

Jeeo Punjab Bureau

Leave A Reply

Your email address will not be published.