ਆੜ੍ਹਤੀਆ ਐਸੋਸੀਏਸ਼ਨ ਨੇ ਆਰ-ਪਾਰ ਦੀ ਲੜਾਈ ਦਾ ਕੀਤਾ ਐਲਾਨ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 8 ਅਪ੍ਰੈਲ

10 ਅਪ੍ਰੈਲ ਤੋਂ ਪੰਜਾਬ ਦੀਆਂ ਮੰਡੀਆਂ ਵਿੱਚ ਹੜ੍ਹੀ ਦੀ ਫਸਲ ਦੀ ਖਰੀਦ ਸ਼ੁਰੂ ਹੋਣੀ ਹੈ, ਪ੍ਰੰਤੂ ਅਜੇ ਤੱਕ ਪੈਸਿਆਂ ਦੀ ਅਦਾਇਗੀ ਦਾ ਮਾਮਲਾ ਹੱਲ ਹੋਣ ਦੀ ਬਜਾਏ ਦਿਨੋਂ ਦਿਨ ਪਚੀਦਾ ਹੁੰਦਾ ਜਾ ਰਿਹਾ ਹੈ। ਕੇਂਦਰ ਸਰਕਾਰ ਦੇ ਫੈਸਲੇ ਮੁਤਾਬਕ ਕਿਸਾਨਾਂ ਕਣਕ ਦੀ ਅਦਾਇਗੀ ਸਿੱਧੀ ਕੀਤੀ ਜਾਣੀ ਹੈ, ਪ੍ਰੰਤੂ ਪੰਜਾਬ ਭਰ ਵਿੱਚ ਆੜ੍ਹਤੀਆ ਐਸੋਸੀਏਸ਼ਨ ਵੱਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ। ਜਦੋਂ ਖਰੀਦ ਸ਼ੁਰੂ ਹੋਣ ਵਿੱਚ ਸਿਰਫ 2 ਦਿਨ ਬਾਕੀ ਹਨ ਤਾਂ ਅਜੇ ਤੱਕ ਪੰਜਾਬ ਸਰਕਾਰ ਕਿਸੇ ਨਤੀਜੇ ਉਤੇ ਨਹੀਂ ਪੰਹੁਚ ਸਕੀ। ਹੁਣ ਆੜ੍ਹਤੀਆ ਐਸੋਸੀਏਸ਼ਨ ਨੇ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਮਾਛੀਵਾੜਾ ਸਾਹਿਬ ਦੀ ਸੱਚਾ ਸੌਦਾ ਐਸੋਸੀਏਸ਼ਨ ਨੇ ਸਮੂਹ ਆੜ੍ਹਤੀਆਂ ਦੇ ਇਕੱਠ ਵਿੱਚ ਕੋਰਾ ਜਵਾਬ ਦੇ ਦਿੱਤਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਕਿਸਾਨਾਂ ਲਈ ਸਿੱਧੀ ਅਦਾਇਗੀ ਦੇ ਫੈਸਲੇ ਨੂੰ ਵਾਪਸ ਨਹੀਂ ਲੈਂਦੀ, ਉਦੋਂ ਤੱਕ ਅਨਾਜ ਮੰਡੀ ਵਿੱਚ ਕਣਕ ਦੀ ਖਰੀਦ ਨਹੀਂ ਕੀਤੀ ਜਾਵੇਗੀ।

Jeeo Punjab Bureau

Leave A Reply

Your email address will not be published.