Lakha Sidhana ਹਜ਼ਾਰਾਂ ਨੌਜਵਾਨਾਂ ਦਾ ਕਾਫਲਾ ਲੈ ਕੇ ਮੋਰਚੇ ਲਈ ਹੋਏ ਰਵਾਨਾ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 9 ਅਪ੍ਰੈਲ

ਨੌਜਵਾਨ ਆਗੂ ਲੱਖਾ ਸਿਧਾਣਾ ਵੱਲੋਂ ਹਿੱਸਾ ਨਾ ਲੈਣ ਤੋਂ ਬਾਅਦ ਅੱਜ ਉਹ ਹਜ਼ਾਰਾਂ ਨੌਜਵਾਨਾਂ ਦਾ ਕਾਫਲਾ ਲੈ ਕੇ ਮਸਤੂਆਣਾ ਤੋਂ ਦਿੱਲੀ ਕਿਸਾਨ ਮੋਰਚੇ ਲਈ ਰਵਾਨਾ ਹੋ ਗਏ। ਇਸ ਮੌਕੇ ਲੱਖਾ ਸਿਧਾਣਾ ਬੋਲਦਿਆਂ ਕਿਹਾ ਕਿ ਸਾਡਾ ਫਰਜ਼ ਹੈ ਕਿ ਅਸੀਂ ਸਾਰੇ ਕਿਸਾਨ ਮੋਰਚੇ ਨਾਲ ਜੁੜੀਏ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਜਿੱਤਣਾ ਬਹੁਤ ਜ਼ਰੂਰੀ ਹੈ, ਇਹ ਸਾਡੇ ਭਵਿੱਖ ਦਾ ਸਵਾਲ ਹੈ। ਉਨ੍ਹਾਂ ਕਿਹਾ ਕਿ ਕਿਸਾਨ ਮੋਰਚਾ ਪੂਰੀ ਤਰ੍ਹਾਂ ਮਜ਼ਬੂਤ ਹੈ। ਕਿਸੇ ਤਰ੍ਹਾਂ ਦਾ ਕੋਈ ਫਰਕ ਨਹੀਂ ਹੈ। ਉਨ੍ਹਾਂ ਨੌਜਵਾਨਾਂ ਨੂੰ ਅੰਦੋਲਨ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਲੱਖੇ ਪਿੱਛੇ ਨਹੀਂ, ਸਾਡੀ ਹੋਂਦ ਲਈ ਲੜੀ ਜਾ ਰਹੀ ਲੜਾਈ ਵਿੱਚ ਜ਼ਰੂਰ ਪਹੁੰਚਣ।

Jeeo Punjab Bureau

Leave A Reply

Your email address will not be published.