Union Agriculture Minister Narendra Singh Tomar ਨੇ ਕਿਸਾਨ ਜਥੇਬੰਦੀਆਂ ਨੂੰ ਕੀਤੀ ਅਪੀਲ

ਜੀਓ ਪੰਜਾਬ ਬਿਊਰੋ

ਨਵੀਂ ਦਿੱਲੀ, 10 ਅਪ੍ਰੈਲ

ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ () ਨੇ ਕਿਹਾ ਹੈ ਕਿ ਸਰਕਾਰ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੀਆਂ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਉਨ੍ਹਾਂ ਇੱਕ ਵਾਰ ਫਿਰ ਕਿਸਾਨ ਜਥੇਬੰਦੀਆਂ ਨੂੰ ਆਪਣਾ ਅੰਦੋਲਨ ਖ਼ਤਮ ਕਰਨ ਦੀ ਅਪੀਲ ਕੀਤੀ ਹੈ। ਨਰਿੰਦਰ ਸਿੰਘ ਤੋਮਰ ਨੇ ਕਿਹਾ, “ਕਿਸਾਨਾਂ ਦੇ ਦਿਲ ਵਿਚ ਅਸੰਤੋਸ਼ ਨਹੀਂ ਹੈ। ਜੋ ਇਨ੍ਹਾਂ ਬਿੱਲਾਂ ਦੇ ਵਿਰੁੱਧ ਹਨ ਸਰਕਾਰ ਉਨ੍ਹਾਂ ਕਿਸਾਨ ਸੰਗਠਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਮੈਂ ਕਿਸਾਨ ਜੱਥੇਬੰਦੀਆਂ ਨੂੰ ਅਪੀਲ ਕਰਾਂਗਾ ਕਿ ਉਹ ਆਪਣਾ ਅੰਦੋਲਨ ਮੁਲਤਵੀ ਕਰਨ, ਜੇਕਰ ਉਹ ਗੱਲਬਾਤ ਲਈ ਆਉਂਦੇ ਹਨ ਤਾਂ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ।”

Jeeo Punjab Bureau

Leave A Reply

Your email address will not be published.