Navjot Sidhu ਬੁਰਜ ਜਵਾਹਰ ਸਿੰਘ ਵਾਲਾ ਵਿਖੇ ਮੱਥਾ ਟੇਕਣ ਪਹੁੰਚੇ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 13 ਅਪ੍ਰੈਲ

ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਫਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕਣ ਲਈ ਪਹੁੰਚੇ। ਜਾਣਕਾਰੀ ਅਨੁਸਾਰ ਇਹ ਉਹੀ ਗੁਰਦੁਆਰਾ ਹੈ ਜਿਥੇ ਸਾਲ 2015 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਚੋਰੀ ਹੋਇਆ ਸੀ। ਬਰਗਾੜੀ ਬੇਅਦਬੀ ਕੇਸ ਤੋਂ ਬਾਅਦ ਉਸ ਨਾਲ ਸਬੰਧਿਤ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਰਿਪੋਰਟ ਰੱਦ ਕਰਨ ਅਤੇ ਨਵੀਂ ਐਸਆਈਟੀ ਬਣਾਉਣ ਦੇ ਆਦੇਸ਼ਾਂ ਨੂੰ ਲੈ ਕੇ ਮਚੇ ਬਵਾਲ ਵਿਚ ਸਿੱਧੂ ਇਥੇ ਪਹੁੰਚੇ ਹੋਏ ਸਨ।

Jeeo Punjab Bureau

Leave A Reply

Your email address will not be published.