Navjot Sidhu ਮੇਰੇ ਨਾਲ ਲੜਨਾ ਚਾਹੁੰਦਾ ਹੈ ਤਾਂ ਸ਼ੌਕ ਨਾਲ ਲੜੇ-Capt. Amarinder Singh

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 27 ਅਪ੍ਰੈਲ

ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਰੋਜਾਨਾ ਚਲ ਰਹੀ ਤਨਾ-ਤਨੀ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਚੁੱਪੀ ਨੂੰ ਤੋੜਦਿਆਂ ਅੱਜ ਇਕ ਇੰਟਰਵਿਊ ਵਿਚ ਨਵਜੋਤ ਸਿੰਘ ਸਿੱਧੂ ਨੂੰ ਖੁਲੀ ਚੁਣੌਤੀ ਦਿੰਦਿਆਂ ਕਿਹਾ ਕਿ ਪਹਿਲਾਂ ਸਿੱਧੂ ਨੂੰ ਇਹ ਸਪਸ਼ਟ ਕਰਨਾ ਚਾਹੀਦਾ ਹੈ ਕਿ ਉਹ ਕਾਂਗਰਸ ਵਿੱਚ ਹੈ ਜਾਂ ਨਹੀਂ। ਜੇ ਉਹ (ਸਿੱਧੂ) ਮੇਰੇ ਨਾਲ ਲੜਨਾ ਚਾਹੁੰਦਾ ਹੈ ਤਾਂ ਸ਼ੌਕ ਨਾਲ ਲੜੇ। ਕੈਪਟਨ ਨੇ ਕਿਹਾ ਕਿ ਜੇਕਰ ਸਿੱਧੂ ਪਟਿਆਲੇ ਤੋਂ ਚੋਣ ਲੜਦਾ ਹੈ ਤਾਂ ਉਸਦਾ ਹਸ਼ਰ ਵੀ ਜਨਰਲ ਜੇ.ਜੇ. ਸਿੰਘ ਵਰਗਾ ਹੋਵੇਗਾ, ਜਿਸਦੀ ਚੋਣਾਂ ਵਿਚ ਜ਼ਮਾਨਤ ਜ਼ਬਤ ਹੋ ਗਈ ਸੀ। ਅੱਜ ਸਿੱਧੂ ਨੂੰ ਕੋਈ ਵੀ ਸਿਆਸੀ ਪਾਰਟੀ ਆਪਣੀ ਪਾਰਟੀ ਵਿਚ ਲੈਣ ਨੂੰ ਤਿਆਰ ਨਹੀਂ ਹੈ।

ਕਾਂਗਰਸ ਦੀ ਪੰਜਾਬ ਪ੍ਰਧਾਨ ਦੇ ਸੰਬੰਧ ਵਿਚ ਕੈਪਟਨ ਅਮਰਿੰਦਰ ਨੇ ਕਿਹਾ ਕਿ ਕਿਉਂ ਮਿਲੇ ਸਿੱਧੂ ਨੂੰ ਪ੍ਰਧਾਨਗੀ ਜਦੋਂਕਿ ਸੁਨੀਲ ਜਾਖੜ ਬਹੁਤ ਹੀ ਚੰਗੀ ਤਰ੍ਹਾਂ ਆਪਣੀ ਜਿੰਮੇਵਾਰੀ ਨਿਭਾ ਰਹੇ ਹਨ।

Jeeo Punjab Bureau

Leave A Reply

Your email address will not be published.