ਦੋਹਰੀ ਬੇਅਦਬੀ ਲਈ ਕੈਪਟਨ ਨੂੰ ਪੰਥ ‘ਚੋਂ ਛੇਕਣ ਸਿੰਘ ਸਾਹਿਬਾਨ : Kultar Singh Sandhwa

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 27 ਅਪ੍ਰੈਲ

ਆਮ ਆਦਮੀ ਪਾਰਟੀ (AAP) ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ,  ਗਿਆਨੀ ਹਰਪ੍ਰੀਤ ਸਿੰਘ ਖਾਲਸਾ ਨੂੰ ਖੁੱਲ੍ਹੀ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਸ੍ਰੀ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾ ਕੇ ਦੋਹਰੀ ਬੇਅਦਬੀ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਥ ਵਿਚੋਂ ਛੇਕਿਆ ਜਾਵੇ।

ਕੂਲਤਾਰ ਸਿੰਘ ਸੰਧਵਾਂ ਨੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਖਾਲਸਾ ਨੂੰ ਲਿੱਖੀ ਚਿੱਠੀ ਵਿੱਚ ਕਿਹਾ ਕਿ ਆਪ ਜੀ ਜਾਣੀਜਾਣ ਹੋ ਕਿ ਸਾਲ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾ ਵੇਲੇ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਖਾਕੇ ਨਸ਼ਾ ਖਤਮ ਕਰਨ ਦਾ ਵਾਅਦਾ ਕੀਤਾ ਗਿਆ ਸੀ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਦੋਸ਼ੀਆਂ ਨੂੰ ਨੰਗਾ ਕਰਨ ਦਾ ਪ੍ਰਣ ਕੀਤਾ ਸੀ, ਪਰ ਇਨਾਂ੍ਹ ਦੋਹਾਂ ਹੀ ਅਤੀ ਮਹੱਤਵਪੂਰਨ ਮਸਲਿਆਂ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਅਤੇ ਦੇਸ ਵਿਦੇਸ਼ ਚ ਵਸਦੇ ਪੰਜਾਬੀਆਂ ਨਾਲ ਧ੍ਰੋਹ ਕਮਾਇਆ ਹੈ।

ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸਾਢੇ ਚਾਰ ਸਾਲਾਂ ਦੇ ਰਾਜ ਦੌਰਾਨ ਬਰਗਾੜੀ ਵਿਖੇ ਹੋਏ ਗੁਰੂ ਸਾਹਿਬ ਦੇ ਨਿਰਾਦਰ ਅਤੇ ਬਹਿਬਲ ਕਲਾਂ-ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਦੀ ਥਾਂ ਕੇਵਲ ਦੋਸ਼ੀਆਂ ਨੂੰ ਬਚਾਉਣ ਵਾਲੇ ਕਦਮ ਚੁੱਕੇ ਹਨ। ਮੁੱਖ ਮੰਤਰੀ ਕਮਿਸ਼ਨ ਦਰ ਕਮਿਸ਼ਨ ਅਤੇ ਵਾਰ ਵਾਰ ਵਿਸੇਸ ਜਾਂਚ ਕਮੇਟੀਆਂ ਦਾ ਗਠਨ ਕਰਕੇ ਜਾਂਚ ਨੂੰ ਲਮਕਾਉਣ ਦੇ ਅਮਲ ਸਪੱਸ਼ਟ ਕਰਦੇ ਹਨ ਕਿ ਕੈਪਟਨ ਅਮਰਿੰਦਰ ਸਿੰਘ ਵੀ ਗੁਰੂ ਗਰੰਥ ਸਾਹਿਬ ਨੂੰ ਵੀ ਆਪਣੀ ਰਾਜਨੀਤੀ ਲਈ ਵਰਤਣ ਦਾ ਯਤਨ ਕਰ ਰਹੇ ਹਨ ।

ਉਨ੍ਹਾਂ ਕਿਹਾ ਉਚ ਪੁਲੀਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਜਾਂਚ ਰਿਪੋਰਟ ਨੂੰ ਹਾਈ ਕੋਰਟ ਰਾਹੀਂ ਰੱਦ ਕਰਵਾਉਣ ਦੀ ਸਾਜ਼ਿਸ਼ ‘ਚ ਕੈਪਟਨ ਅਮਰਿੰਦਰ ਸਿੰਘ ਦੋਸ਼ੀਆਂ ਅਤੇ ਬਾਦਲਾਂ ਨਾਲ ਪੂਰੀ ਤਰ੍ਹਾਂ ਰਲ਼ੇ ਹੋਏ ਸਾਬਿਤ ਹੋ ਗਏ ਹਨ। ਸੰਧਵਾਂ ਨੇ ਨਸਅਿਾਂ ਦੇ ਮਾਮਲੇ ‘ਚ ਕੈਪਟਨ ਅਮਰਿੰਦਰ ਸਿੰਘ ਦੇ ਪਾਜ ਉਘੇੜਦਿਆਂ ਕਿਹਾ ਕਿ ਪੰਜਾਬ ਵਿੱਚ ਨਸ਼ੇ ਦੇ ਸੁਦਾਗਰ ਖੁਲੇਆਮ ਘੁੰਮ ਰਹੇ ਹਨ। ਸੂਬੇ ‘ਚ ਚਿੱਟਾ ਨਸਾ ਸਰੇਆਮ ਵਿਕ ਰਿਹਾ ਅਤੇ ਨੌਜਵਾਨਾਂ ਦਾ ਨਸੇ ਦੀ ਭੇਂਟ ਚੜ੍ਹਨਾ ਜਾਰੀ ਹੈ। ਪਰ ਕੈਪਟਨ ਸਰਕਾਰ ਵੱਲੋਂ ਅੰਕੜਿਆਂ ਦੀ ਖੇਡ ਖੇਡ ਕੇ ਨਸ਼ੇ ਨਾਲ ਹੋਈਆਂ ਮੌਤਾਂ ਨੂੰ ਕਾਲਾ ਪੀਲੀਆ ਜਾਂ ਹੋਰ ਕਾਰਨਾਂ ਨਾਲ ਹੋਈਆਂ ਮੌਤਾਂ ਦਰਸਾ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇਹ ਵਰਤਾਰਾ ਸਿੱਧੇ ਤੌਰ ‘ਤੇ ਗੁਰੂ ਦੀ ਦੋਹਰੀ ਬੇਅਦਬੀ ਹੈ।

ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਸਿੰਘ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲਾਂ ਲਈ ਸਿੱਖ ਪੰਥ ‘ਚ ਕੋਈ ਥਾਂ ਨਹੀਂ। ਇਸ ਲਈ ਤੁਰੰਤ ਇਨਾਂ੍ਹ ਨੂੰ ਸਿੱਖ ਪੰਥ ਚੋਂ ਛੇਕਿਆ ਜਾਵੇ।

Jeeo Punjab Bureau

Leave A Reply

Your email address will not be published.