Sukhbir Badal ਵੱਲੋਂ ਪਾਰਟੀ ਦੇ ਮੁਲਾਜਮ ਵਿੰਗ ਦਾ ਐਲਾਨ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ 30 ਅਪ੍ਰੈਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁਲਾਜਮ ਵਿੰਗ ਦੇ ਕੋਆਰਡੀਨੇਟਰ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਪਾਰਟੀ ਦੇ ਮੁਲਾਜਮ ਵਿੰਗ ਦਾ ਐਲਾਨ ਕਰ ਦਿੱਤਾ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸੁਰਿੰਦਰ ਸਿੰਘ ਪਹਿਲਵਾਨ ਨੂੰ ਵਿੰਗ ਦਾ ਸਰਪ੍ਰਸਤ ਅਤੇ ਈਸ਼ਰ ਸਿੰਘ ਮੰਝਪੁਰ ਨੂੰ ਮੁਲਾਜਮ ਵਿੰਗ ਦਾ ਪ੍ਰਧਾਨ ਬਣਾਇਆ ਗਿਆ ਹੈ। ਇਸੇ ਤਰਾਂ ਗੁਰਚਰਨ ਸਿੰਘ ਕੌਲੀ ਪਟਿਆਲਾ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਜਗਦੀਸ਼ ਕੁਮਾਰ ਰਾਮਪੁਰਾ ਫੁਲ ਨੂੰ ਮੁਲਾਜਮ ਵਿੰਗ ਦਾ ਸਕੱਤਰ ਜਨਰਲ ਬਣਾਇਆ ਗਿਆ ਹੈ।  ਉਹਨਾਂ ਦੱਸਿਆ ਕਿ ਜਲਦੀ ਹੀ ਪਾਰਟੀ ਦੇ ਮੁਲਾਜਮ ਫਰੰਟ ਅਤੇ ਮੁਲਾਜਮ ਵਿੰਗ ਦੇ ਬਾਕੀ ਅਹੁਦੇਦਾਰਾਂ ਦਾ ਐਲਾਨ ਜਲਦੀ ਕਰ ਦਿੱਤਾ ਜਾਵੇਗਾ।

Jeeo Punjab Bureau

Leave A Reply

Your email address will not be published.