Kunwar Vijay Partap ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ, Kejriwal ਨੇ ਕੀਤਾ ਸਵਾਗਤ

ਜੀਓ ਪੰਜਾਬ

ਅੰਮ੍ਰਿਤਸਰ, 21 ਜੂਨ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਦੋ ਦਿਨਾ ਪੰਜਾਬ ਫੇਰੀ ਲਈ ਅੰਮ੍ਰਿਤਸਰ ਹਵਾਈ ਅੱਡੇ ਪਹੁੰਚਣ ‘ਤੇ ਪਾਰਟੀ ਵਰਕਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।
ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ਵਿਚ ਬਣੀ ਐੱਸ.ਆਈ.ਟੀ ਦੇ ਮੈਂਬਰ ਕੁੰਵਰ ਵਿਜੇ ਪ੍ਰਤਾਪ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਚੁੱਕੇ ਹਨ। ਅਰਵਿੰਦ ਕੇਜਰੀਵਾਲ ਵਲੋਂ ਅੰਮ੍ਰਿਤਸਰ ਦੇ ਸਰਕਟ ਹਾਊਸ ਵਿਚ ਕੀਤੀ ਪ੍ਰੈੱਸ ਵਾਰਤਾ ਵਿਚ ਐਲਾਨ ਕੀਤਾ ਗਿਆ।
ਇਸ ਦੌਰਾਨ ਕੁੰਵਰ ਵਿਜੇ ਪ੍ਰਤਾਪ ਨੇ ਪੂਰੀ ਪਾਰਟੀ ਦਾ ਧੰਨਵਾਦ ਕੀਤਾ। ਇਸ ਨਾਲ ਹੀ ਉਨ੍ਹਾਂ ਨੇ ਬੇਅਦਬੀ ਮਾਮਲੇ ‘ਤੇ ਕਿਹਾ ਕਿ ਜੇਕਰ ਬੇਅਦਬੀ ਮਾਮਲੇ ਵਿਚ ਇਨਸਾਫ ਨਹੀਂ ਮਿਲਿਆ ਤਾਂ ਆਮ ਆਦਮੀ ਨੂੰ ਕੀ ਇਨਸਾਫ਼ ਮਿਲੇਗਾ।

ਪ੍ਰੈਸ ਵਾਰਤਾ ਵਿੱਚ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਪ੍ੰਜਾਬ ਦੇ ਮੁੱਖ ਮੰਤਰੀ ਦਾ ਅਗਲਾ ਚਿਹਰਾ ਸਿੱਖ ਹੋਵੇਗਾ। 
ਇਸ ਉਪਰੰਤ ਅਰਵਿੰਦ ਕੇਜਰੀਵਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾਣਗੇ। ਇਸ ਉਪਰੰਤ ਸ੍ਰੀ ਦੁਰਗਿਆਣਾ ਤੀਰਥ ਵਿਖੇ ਨਤਮਸਤਕ ਹੋਣਗੇ।

Jeeo Punjab Bureau

Leave A Reply

Your email address will not be published.