Bibi Jangir Kaur ਵੱਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ

ਜੀਓ ਪੰਜਾਬ

ਚੰਡੀਗੜ੍ਹ 25 ਜੂਨ

ਇਸਤਰੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਬਾਕੀ ਰਹਿੰਦੀਆਂ ਜਿਲਾ ਪ੍ਰਧਾਨਾਂ ਦਾ ਵੀ ਐਲਾਨ ਕਰ ਦਿੱਤਾ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧ ਜਾਣਕਾਰੀ ਦਿੰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਅੰਮ੍ਰਿਤਸਰ, ਫਿਰੋਜਪੁਰ ਅਤੇ ਪਠਾਨਕੋਟ ਦੀਆਂ ਜਿਲਾ ਪ੍ਰਧਾਨਾਂ ਦੀ ਨਿਯੁਕਤੀ ਕਰ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ ਬੀਬੀ ਰਾਜਬੀਰ ਕੌਰ ਕੰਗ ਨੂੰ ਪ੍ਰਧਾਨ ਜਿਲਾ ਅੰਮ੍ਰਿਤਸਰ (ਦਿਹਾਤੀ), ਬੀਬੀ ਰਣਜੀਤ ਕੌਰ ਪਤਨੀ ਸ. ਸ਼ਮਸ਼ੇਰ ਸਿੰਘ ਸ਼ੇਰਾ ਨੂੰ ਪ੍ਰਧਾਨ ਜਿਲਾ ਅੰਮ੍ਰਿਤਸਰ (ਸ਼ਹਿਰੀ), ਬੀਬੀ ਵੀਰਪਾਲ ਕੌਰ ਖੋਸਾ ਨੂੰ ਪ੍ਰਧਾਨ ਜਿਲਾ ਫਿਰੋਜਪੁਰ (ਦਿਹਾਤੀ), ਬੀਬੀ ਕਿਰਨ ਸ਼ਰਮਾ ਨੂੰ ਜਿਲਾ ਪਠਾਨਕੋਟ (ਸ਼ਹਿਰੀ) ਅਤੇ ਬੀਬੀ ਅਨੀਤਾ ਦਾਨੀਆਂ ਮਲਕਪੁਰ ਨੂੰ ਪ੍ਰਧਾਨ ਜਿਲਾ ਪਠਾਨਕੋਟ (ਦਿਹਾਤੀ) ਨਿਯੁਕਤ ਕੀਤਾ ਗਿਆ ਹੈ। ਇਸੇ ਤਰਾਂ ਬੀਬੀ ਜਸਵਿੰਦਰ ਕੌਰ ਗਿੱਲ ਰਮਦਾਸ ਅਤੇ ਬੀਬੀ ਕਮਲਜੀਤ ਕੌਰ ਤਹਿਸੀਲਪੁਰਾ ਅੰਮ੍ਰਿਤਸਰ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਬੀਬੀ ਰਣਜੀਤ ਕੌਰ ਰਾਏ ਕਲਾਂ ਅਜਨਾਲਾ ਅਤੇ ਬੀਬੀ ਜਗਦੀਸ਼ ਕੌਰ ਅਜਨਾਲਾ ਨੂੰ ਇਸਤਰੀ ਅਕਾਲੀ ਦਲ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਜਿਹਨਾਂ ਬੀਬੀਆਂ ਨੂੰ ਇਸਤਰੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦਾ ਮੇਂਬਰ ਨਿਯੁਕਤ ਕੀਤਾ ਗਿਆ ਹੈ ਉਹਨਾਂ ਵਿੱਚ ਬੀਬੀ ਪਾਲੋ ਕੌਰ ਖੁੰਨਣ ਕਲਾਂ, ਬੀਬੀ ਕਿਰਨਪਾਲ ਕੌਰ ਮਹਾਂਵੱਧਰ, ਬੀਬੀ ਮਨਜੀਤ ਕੌਰ ਪਤਨੀ ਸਮੇਰ ਸਿੰਘ ਸ਼੍ਰੀ ਮੁਕਤਸਰ ਸਾਹਿਬ, ਬੀਬੀ ਸੁਖਦੀਪ ਕੌਰ ਖਿਉਵਾਲੀ, ਬੀਬੀ ਹਰਦੀਪ ਕੌਰ ਪਤਨੀ ਸ. ਜਸਪਾਲ ਸਿੰਘ ਸ਼੍ਰੀ ਮੁਕਤਸਰ ਸਾਹਿਬ ਅਤੇ ਬੀਬੀ ਮਨਜੀਤ ਕੌਰ ਪਤਨੀ ਸੋਹਣ ਸਿੰਘ ਸ੍ਰੀ ਮੁਕਤਸਰ ਸਾਹਿਬ ਦੇ ਨਾਮ ਸ਼ਾਮਲ ਹਨ।

Jeeo Punjab Bureau

Leave A Reply

Your email address will not be published.