ਕਿਸਾਨ ਸੰਗਠਨਾਂ ਨੂੰ ਨਹੀਂ ਮਿਲਣ ਦਿੱਤਾ ਉਪਰਾਜਪਾਲ ਨਾਲ

46

ਜੀਓ ਪੰਜਾਬ

ਨਵੀਂ ਦਿੱਲੀ, 26 ਜੂਨ

ਦਿੱਲੀ ਪੁਲਿਸ ਨੇ ਸ਼ਨੀਵਾਰ ਨੂੰ ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੇ ਸੱਦੇ ਦੇ ਮੱਦੇਨਜ਼ਰ ਤਾਰਾ ਚੰਦ ਮਾਥੁਰਾ ਮਾਰਗ ਅਤੇ ਰਾਜ ਨਿਵਾਸ ਕੋਲ ਵਾਹਨਾਂ ਦੀ ਆਵਾਜਾਈ ਰੋਕ ਦਿੱਤੀ ਹੈ, ਕਿਉਂਕਿ ਕਿਸਾਨ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਸੱਤ ਮਹੀਨੇ ਤੋਂ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਸੰਗਠਨਾਂ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਸੀ ਕਿ ਉਹ ਉਪਰਾਜਪਾਲ ਅਨਿਲ ਬੈਜਲ ਨੂੰ ਮਿਲਣ ਅਤੇ ਆਪਣਾ ਮੰਗ ਪੱਤਰ ਦੇਣ ਦੀ ਕੋਸ਼ਿਸ਼ ਕਰਨਗੇ।

ਹਾਲਾਂਕਿ ਦਿੱਲੀ ਉਪਰਾਜਪਾਲ ਦਫ਼ਤਰ ਮੁਤਬਕ ਕਿਸਾਨਾਂ ਨੂੰ ਬੈਜ਼ਲ ਨਾਲ ਮਿਲਣ ਦੀ ਆਗਿਆ ਨਹੀਂ ਦਿੱਤੀ ਗਈ। ਇਕ ਅਧਿਕਾਰੀ ਨੇ ਦੱਸਿਆ ਕਿ ਇਸਦੀ ਬਜਾਏ ਕਿਸਾਨਾਂ ਨੂੰ ਆਪਣਾ ਮੰਗ ਪੱਤਰ ਡੀਸੀਪੀ ਸਿਵਲ ਲਾਈਨਜ਼ ਨੂੰ ਦੇਣ ਲਈ ਕਿਹਾ ਗਿਆ ਹੈ।

ਸ਼ੁੱਕਰਵਾਰ ਨੂੰ ਦਿੱਲੀ ਪੁਲਿਸ ਨੇ ਦਿੱਲੀ ਰੇਲ ਮੈਟਰੋ ਕਾਰਪੋਰੇਸ਼ਨ (ਡੀਐਮਆਰਸੀ) ਤੋਂ ਤਿੰਨ ਮੇਟਰੋ ਸਟੇਸ਼ਨਾਂ ਨੂੰ ਬੰਦ ਕਰਨ ਨੂੰ ਕਿਹਾ, ਜੋ ਐਲ ਜੀ ਹਾਊਸ਼ ਕੋਲ ਸਥਿਤ ਹਨ।

ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੇ ਬੈਨਰ ਹੇਠ ਕਿਸਾਨਾਂ ਨੇ ਪੂਰੇ ਭਾਰਤ ’ਚ ‘ਖੇਤੀ ਬਚਾਓ, ਲੋਕਤੰਤਰ ਬਚਾਓ’ ਦਿਵਸ ਮਨਾਇਆ ਜਾ ਰਿਹਾ ਹੈ।

Jeeo Punjab Bureau

Leave A Reply

Your email address will not be published.