ਅਦਾਲਤ ਵੱਲੋਂ Lakha Sidhana ਨੂੰ ਰਾਹਤ

ਜੀਓ ਪੰਜਾਬ

ਨਵੀਂ ਦਿੱਲੀ, 26 ਜੂਨ

ਕਿਸਾਨ ਅੰਦੋਲਨ ਦੇ ਚਲਦਿਆਂ 26 ਜਨਵਰੀ ਨੂੰ ਲਾਲ ਕਿਲ੍ਹੇ ਉਤੇ ਵਾਪਰੀ ਘਟਨਾ ਦੇ ਮਾਮਲੇ ਵਿੱਚ ਅਦਾਲਤ ਵੱਲੋਂ ਲੱਖਾ ਸਿਧਾਣਾ ਨੂੰ ਰਾਹਤ ਦਿੱਤੀ ਗਈ ਹੈ। ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਲੱਖਾ ਸਿਧਾਣਾ ਦੀ ਗ੍ਰਿਫਤਾਰੀ ਉਤੇ 3 ਜੁਲਾਈ ਤੱਕ ਰੋਕ ਲਗਾ ਦਿੱਤੀ ਹੈ।

ਲਾਲ ਕਿਲ੍ਹੇ ਉਤੇ ਵਾਪਰੀ ਹਿੰਸਾ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਵੱਲੋਂ ਲੱਖਾ ਸਿਧਾਣਾ ਉਤੇ ਇਨਾਮ ਦਾ ਵੀ ਐਲਾਨ ਕੀਤਾ ਗਿਆ ਸੀ।  ਲੱਖਾ ਸਿਧਾਣਾ ਵੱਲੋਂ ਤੀਸ ਹਜ਼ਾਰੀ ਅਦਾਲਤ ਵਿੱਚ ਅੰਤਰਿਮ ਪ੍ਰੋਟੈਕਸ਼ਨ ਦੀ ਅਰਜ਼ੀ ਦਾਇਰ ਕੀਤੀ ਗਈ ਸੀ।

Jeeo Punjab Bureau

Leave A Reply

Your email address will not be published.