Arvind Kejriwal ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਤਿੰਨ ਵਾਅਦੇ, ਜੋ ਗਰੰਟੀ ਨਾਲ ਕੀਤੇ ਜਾਣਗੇ ਪੂਰੇ

ਜੀਓ ਪੰਜਾਬ

ਚੰਡੀਗੜ੍ਹ, 29 ਜੂਨ
ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਇਥੇ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ ਲੋਕਾਂ ਨਾਲ ਤਿੰਨ ਵਾਅਦੇ ਕੀਤੇ। ਉਨ੍ਹਾਂ ਵਾਅਦੇ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਉਦੋਂ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਹਰ ਪਰਿਵਾਰ ਨੂੰ 300 ਯੂਨਿਟ ਤੱਕ ਬਿਜਲੀ ਮੁਫਤ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਗਭਗ 80 ਫੀਸਦੀ ਤੋਂ ਵੱਧ ਲੋਕਾਂ ਦਾ ਬਿਜਲੀ ਬਿੱਲ ਜੀਰੋ ਆਵੇਗਾ। ਉਨ੍ਹਾਂ ਦੂਜਾ ਵਾਅਦਾ ਕੀਤਾ ਕਿ ਜਿਨ੍ਹਾਂ ਲੋਕਾਂ ਦੇ ਬਕਾਇਆ ਬਿੱਲ ਹਨ ਉਹ ਸਾਰੇ ਮੁਆਫ ਕੀਤੇ ਜਾਣਗੇ ਅਤੇ ਉਨ੍ਹਾਂ ਦਾ ਕੁਨੈਕਸ਼ਨ ਬਹਾਲ ਕੀਤਾ ਜਾਵੇਗਾ। ਉਨ੍ਹਾਂ ਤੀਜਾ ਐਲਾਨ ਕੀਤਾ ਕਿ 24 ਘੰਟੇ ਬਿਜਲੀ ਦਿੱਤੀ ਜਾਵੇਗੀ।  ਉਨ੍ਹਾਂ ਕਿਹਾ ਕਿ ਸਰਕਾਰ ਬਣਨ ਤੋਂ ਕੁਝ ਸਮੇਂ ਬਾਅਦ ਹੀ ਯੂਨਿਟ ਮੁਆਫ ਕਰ ਦਿੱਤੀ ਜਾਵੇਗੀ ਅਤੇ ਬਕਾਇਆ ਬਿੱਲ ਮੁਆਫ ਕਰ ਦਿੱਤੇ ਜਾਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਿਜਲੀ ਦਾ ਉਤਪਾਦਨ ਹੁੰਦਾ ਹੈ, ਪਰ ਇੱਥੇ ਸਾਰੇ ਦੇਸ਼ ਨਾਲੋਂ ਮਹਿੰਗੀ ਬਿਜਲੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਅਸੀਂ ਬਿਜਲੀ ਨਹੀਂ ਬਣਾਉਂਦੇ, ਦੂਜੇ ਸੂਬਿਆਂ ਤੋਂ ਖਰੀਦਦੇ ਹਾਂ, ਫਿਰ ਵੀ ਸਰਕਾਰ ਲੋਕਾਂ ਨੂੰ ਸਸਤੀ ਬਿਜਲੀ ਦਿੰਦੀ ਹੈ। ਪੰਜਾਬ ਵਿੱਚ ਸਰਕਾਰ ਦਾ ਨਿੱਜੀ ਕੰਪਨੀਆਂ ਨਾਲ ਇਕ ਗਠਜੋੜ ਹੈ। ਜੇਕਰ ਇਹ ਗਠਜੋੜ ਖਤਮ ਹੋ ਜਾਂਦਾ ਹੈ ਤਾਂ ਦਿੱਲੀ ਦੀ ਤਰ੍ਹਾਂ ਇਥੇ ਵੀ ਸਸਤੀ ਬਿਜਲੀ ਮਿਲ ਸਕਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਸ ਸਾਲ ਦੇ ਸਮੇਂ ਤੋਂ ਵੱਧ ਤੋਂ ਬਿਜਲੀ ਸਸਤੀ ਕਰਾਉਣ ਲਈ ਅੰਦੋਲਨ ਕਰ ਰਹੇ ਹਨ। ਪੰਜਾਬ ਦੇ ਲੋਕ ਮਹਿੰਗੀ ਬਿਜਲੀ ਤੋਂ ਦੁੱਖੀ ਹਨ। ਉਨ੍ਹਾਂ ਕਿਹਾ ਕਿ ਸਭ ਤੋਂ ਦੁੱਖੀ ਮਹਿਲਾਵਾਂ ਹਨ। ਇਕ ਆਦਮੀ ਕਮਾਈ ਕਰਨ ਤੋਂ ਬਾਅਦ ਲਿਆਕੇ ਮਹਿਲਾਵਾਂ ਦੇ ਹੱਥ ਪੈਸੇ ਰੱਖ ਦਿੰਦਾ ਹੈ, ਜਿਨ੍ਹਾਂ ਨੇ ਘਰ ਚਲਾਉਣਾ ਹੁੰਦਾ ਹੈ। ਲੋਕਾਂ ਦੀ ਕਮਾਈ ਦਾ ਜ਼ਿਆਦਾਤਰ ਹਿੱਸਾ ਬਿਜਲੀ ਦੀ ਬਿੱਲਾਂ ਵਿੱਚ ਚੱਲਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਅਸੀਂ ਦਿੱਲੀ ਵਿੱਚ ਆਏ ਸੀ, ਉਦੋਂ ਉਥੇ ਵੀ ਇਹ ਹੀ ਹਾਲ ਸੀ। ਪਰ ਅੱਜ ਇਹ ਕਹਿੰਦਿਆਂ ਖੁਸ਼ੀ ਹੋ ਰਹੀ ਹੈ ਕਿ ਦਿੱਲੀ ਵਿੱਚ 24 ਘੰਟੇ ਬਿਜਲੀ ਹੈ ਅਤੇ ਸਭ ਤੋਂ ਸਸਤੀ ਹੈ।

Jeeo Punjab Bureau

Leave A Reply

Your email address will not be published.