ਬਰਗਾੜੀ-ਕੋਟਕਪੂਰਾ ਗੋਲੀਕਾਂਡ- Bhai Ranjit Singh Dhadrian Wale ਐੱਸਆਈਟੀ ਮੂਹਰੇ ਪੇਸ਼ ਹੋਏ ਪੇਸ਼

 ਜੀਓ ਪੰਜਾਬ

ਚੰਡੀਗੜ੍ਹ, 5 ਜੁਲਾਈ:

ਬਰਗਾੜੀ-ਕੋਟਕਪੂਰਾ ਗੋਲੀਕਾਂਡ ਨੂੰ ਲੈ ਕੇ ਗਠਿਤ ਕੀਤੀ ਨਵੀਂ ਐਸਆਈਟੀ ਅੱਜ ਪਟਿਆਲਾ ਵਿਚ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਤੋਂ ਪੁੱਛਗਿੱਛ ਕਰੇਗੀ। ਇਸ ਮਾਮਲੇ ਵਿਚ ਆਪਣੇ ਬਿਆਨ ਦਰਜ ਕਰਾਉਣ ਲਈ ਭਾਈ ਰਣਜੀਤ ਸਿੰਘ ਢੱਡਰੀਆਂਵਾਲਾ ਐੱਸਆਈਟੀ ਮੂਹਰੇ ਪੇਸ਼ ਹੋਣ ਲਈ ਪਟਿਆਲਾ ਦੇ ਸਰਕਟ ਹਾਊਸ ਪੁੱਜ ਗਏ ਹਨ। ਇਥੇ ਇਨ੍ਹਾਂ ਤੋਂ ਇਸ ਸਬੰਧੀ ਐਸਆਈਟੀ ਦੇ ਮੈਂਬਰ ਪੁੱਛ ਪੜਤਾਲ ਕਰਨਗੇ।

ਏਡੀਜੀਪੀ ਐਲ ਕੇ ਯਾਦਵ ਦੀ ਅਗਵਾਈ ਵਾਲੀ ਟੀਮ ਢੱਡਰੀਆਂਵਾਲਾ ਦੇ ਆਉਣ ਤੋਂ ਪਹਿਲਾਂ ਹੀ ਪਟਿਆਲਾ ਦੇ ਸਰਕਟ ਹਾਊਸ ਵਿਚ ਪਹੁੰਚ ਗਈ। ਜਦੋਂ ਕਿ ਭਾਈ ਢੱਡਰੀਆਂਵਾਲਾ ਆਪਣੇ ਕਾਫ਼ਲੇ ਸਮੇਤ ਸਾਢੇ ਗਿਆਰਾਂ ਵਜੇ ਸਰਕਟ ਹਾਊਸ ਵਿੱਚ ਦਾਖਲ ਹੋਏ। ਉਨ੍ਹਾਂ ਤੋਂ ਟੀਮ ਨੇ ਪੁੱਛ ਪੜਤਾਲ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਨਵੀਂ ਗਠਿਤ ਐਸਆਈਟੀ ਨੇ ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਵੀ ਪੁੱਛ ਪੜਤਾਲ ਕੀਤੀ ਸੀ।

Jeeo Punjab Bureau

Leave A Reply

Your email address will not be published.