ਕੇਂਦਰ ਸਰਕਾਰ ਨੇ ਵੱਡਾ ਫੇਰਬਦਲ ਕਰਦੇ ਹੋਏ 8 ਸੂਬਿਆਂ ਦੇ Governor ਬਦਲੇ

ਜੀਓ ਪੰਜਾਬ

ਨਵੀਂ ਦਿੱਲੀ, 6 ਜੁਲਾਈ:

ਕੈਬਨਿਟ ਵਿਸਥਾਰ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਫੇਰਬਦਲ ਕਰਦੇ ਹੋਏ 8 ਸੂਬਿਆਂ ਦੇ ਗਵਰਨਰ ਬਦਲੇ ਹਨ। ਰਾਸ਼ਟਰਪਤੀ ਭਵਨ ਵੱਲੋਂ ਜਾਰੀ ਪ੍ਰੈਸ ਰਿਲੀਜ਼ ਵਿਚ ਇਹ ਜਾਣਕਾਰੀ ਦਿੱਤੀ ਗਈ। ਕੇਂਦਰੀ ਮੰਤਰੀ ਦੀ ਜ਼ਿੰਮੇਵਾਰੀ ਸੰਭਾਲ ਰਹੇ ਥਾਵਰਚੰਦ ਗਹਿਲੋਤ ਨੂੰ ਕਰਨਾਟਕ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਇਸ ਦੌਰਾਨ ਬੰਡਾਰੂ ਦੱਤਾਤਾਰੀਆ ਨੂੰ ਸਤਿਆਦੇਵ ਨਾਰਾਇਣ ਆਰਿਆ ਦੀ ਥਾਂ ਹਰਿਆਣਾ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ ਤੇ ਸਤਿਆਦੇਵ ਨਾਰਾਇਣ ਆਰਿਆ ਨੂੰ ਤ੍ਰਿਪੁਰਾ ਦਾ ਰਾਜਪਾਲ ਲਾਇਆ ਗਿਆ ਹੈ। ਜਦਕਿ ਤ੍ਰਿਪਰਾ ਦੇ ਰਾਜਪਾਲ ਨੂੰ ਬਦਲ ਕੇ ਝਾਰਖੰਡ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਰਜਿੰਦਰ ਵਿਸ਼ਵਨਾਥ ਅਰਲੇਕਰ ਨੂੰ ਹਿਮਾਚਲ ਪ੍ਰਦੇਸ਼ ਦਾ ਰਾਜਪਾਲ ਲਾਇਆ ਗਿਆ ਹੈ। ਇਸ ਦੇ ਨਾਲ ਹੀ ਡਾ. ਹਰੀ ਬਾਬੂ ਕਮਬਾਪਤੀ ਨੂੰ ਮਿਜ਼ੋਰਮ ਦਾ ਰਾਜਪਾਲ ਲਾਇਆ ਗਿਆ ਹੈ। ਮਿਜ਼ੋਰਮ ਦੇ ਰਾਜਪਾਲ ਪੀਐਸ ਸ੍ਰੀਧਰਨ ਪਿੱਲੈ ਨੂੰ ਬਦਲ ਕੇ ਗੋਆ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਮੰਗੂ ਭਾਈ ਛਗਨਭਾਈ ਪਟੇਲ ਮੱਧ ਪ੍ਰਦੇਸ਼ ਦੇ ਰਾਜਪਾਲ ਹੋਣਗੇ।  

ਪੈ੍ਰਸ ਸਕੱਤਰ ਅਜੇ ਕੁਮਾਰ ਨੇ ਦੱਸਿਆ ਕਿ ਇਹ ਨਿਯੁਕਤੀਆਂ ਦਫ਼ਤਰ ਵਿਚ ਕਾਰਜਭਾਰ ਸੰਭਾਲਣ ਵਾਲੀ ਤਰੀਕ ਤੋਂ ਪ੍ਰਭਾਵੀ ਹੋਣਗੀਆਂ।

Jeeo Punjab Bureau

Leave A Reply

Your email address will not be published.