ਕੋਟਕਪੂਰਾ ਗੋਲੀਕਾਂਡ – Paramraj Singh Umranangal ਨੇ ਆਪਣਾ ਨਾਰਕੋ ਟੈਸਟ ਕਰਾਉਣ ਦੀ ਦਿੱਤੀ ਸਹਿਮਤੀ

ਜੀਓ ਪੰਜਾਬ

ਚੰਡੀਗੜ੍ਹ, 9 ਜੁਲਾਈ

ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਨਾਮਜ਼ਦ ਆਈ ਜੀ ਪਰਮਰਾਜ ਸਿੰਘ ਉਮਰਾਨੰਗਲ ਆਪਣਾ ਨਾਰਕੋ ਟੈਸਟ ਕਰਾਉਣ ਦੀ ਸਹਿਮਤੀ ਅੱਜ ਅਦਾਲਤ ਵਿੱਚ ਪੇਸ਼ ਹੋ ਕੇ ਦੇ ਦਿੱਤੀ ਹੈ। ਇਸ ਮੌਕੇ ਮੀਡੀਆ ਨਾਲ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਪਿਛਲੀ ਸਿਟ ਦੇ ਮੁੱਖੀ ਸਾਬਕਾ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਨਿੱਜੀ ਰੰਜਸ਼ ਕੱਢੀ ਹੈ। ਉਨ੍ਹਾਂ ਕਿਹਾ ਕਿ ਨਿੱਜੀ ਰੰਜਿਸ਼ ਦੇ ਚਲਦਿਆਂ ਜਾਂਚ ਦੌਰਾਨ ਉਨ੍ਹਾਂ ਮੇਰੇ ਨਾਲ ਸਹੀ ਸਲੂਕ ਨਹੀਂ ਕੀਤਾ। ਉਨ੍ਹਾਂ ਮੰਗ ਕੀਤੀ ਕਿ ਕੁੰਵਰ ਵਿਜੇ ਪ੍ਰਤਾਪ ਦਾ ਨਾਰਕੋ ਟੈਸਟ ਹੋਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਉਹ ਜਾਂਚ ਵਿੱਚ ਸਿਟ ਨੂੰ ਸਹਿਯੋਗ ਪਹਿਲਾਂ ਵੀ ਕਰਦੇ ਆਏ ਹਨ ਅਤੇ ਅੱਗੇ ਤੋਂ ਵੀ ਕਰਦੇ ਰਹਿਣਗੇ।

ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਨਵੀਂ ਸਿੱਟ ਵਲੋਂ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਦੇ ਨਾਰਕੋ ਟੈਸਟ ਲਈ ਅਦਾਲਤ ਵਿੱਚ ਅਰਜ਼ੀ ਦਿੱਤੀ ਗਈ ਸੀ। ਪਰਮਰਾਜ ਸਿੰਘ ਉਮਰਾਨੰਗਲ ਨੇ ਇਸ ਟੈਸਟ ਲਈ ਸਹਿਮਤੀ ਦੇ ਦਿੱਤੀ ਸੀ, ਪਰ ਸਾਬਕਾ ਡੀ ਜੀ ਪੀ ਸੁਮੇਧ ਸੈਣੀ ਅਤੇ ਐਸ ਐਸ ਪੀ ਚਰਨਜੀਤ ਸ਼ਰਮਾ ਨੇ ਨਾਰਕੋ ਟੈਸਟ ਕਰਾਉਣ ਤੋਂ ਨਾਂਹ ਕਰ ਦਿੱਤੀ ਸੀ।

Jeeo Punjab Bureau

Leave A Reply

Your email address will not be published.