Sukhbir Badal ਨੇ ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨ ਪਰਿਵਾਰਾਂ ਲਈ ਕੀਤਾ ਵੱਡਾ ਐਲਾਨ

19

ਜੀਓ ਪੰਜਾਬ

ਚੰਡੀਗੜ੍ਹ, 9 ਜੁਲਾਈ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ ਵੱਡੇ ਐਲਾਨ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਮੈਂ ਪੰਜਾਬੀਆਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ 2022 ‘ਚ ਸਰਕਾਰ ਬਣਨ ਤੋਂ ਤੁਰੰਤ ਬਾਅਦ ਸ਼੍ਰੋਮਣੀ ਅਕਾਲੀ ਦਲ -ਬਸਪਾ ਸਰਕਾਰ ਕਿਸਾਨ ਅੰਦੋਲਨ ਦੇ ਸ਼ਹੀਦਾਂ ਦੇ ਹਰ ਪਰਿਵਾਰ ਨੂੰ ਇੱਕ ਸਰਕਾਰੀ ਨੌਕਰੀ ਦੇ ਕੇ ਸ਼ਹੀਦਾਂ ਨੂੰ ਸਨਮਾਨ ਭੇਟ ਕਰੇਗੀ।

ਇਸ ਦੇ ਨਾਲ ਹੀ ਉਨ੍ਹਾਂ ਦੇ ਬੱਚਿਆਂ ਅਤੇ ਪੋਤੇ-ਪੋਤੀਆਂ ਨੂੰ ਪੋਸਟ-ਗ੍ਰੈਜੂਏਸ਼ਨ ਤੱਕ ਮੁਫ਼ਤ ਸਿੱਖਿਆ ਅਤੇ ਉਨ੍ਹਾਂ ਦੇ ਸਾਰੇ ਪਰਿਵਾਰ ਨੂੰ ਸਦਾ ਲਈ ਮੈਡੀਕਲ ਸਹੂਲਤ ਦੀ ਵੀ ਸਹੂਲਤ ਦਿੱਤੀ ਜਾਵੇਗੀ। ਇਸ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਕਰੇਗੀ। ਉਨ੍ਹਾਂ ਕਿਹਾ ਕਿ ਇਹ ਜਿਹੜਾ ਕਿਸਾਨੀ ਸੰਘਰਸ਼ ਹੈ ਇਹ ਪੂਰੇ ਦੇਸ਼ ਦਾ ਸੰਘਰਸ਼ ਹੈ।

ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਅਤੇ ਹੋਰਨਾਂ ਸੂਬਿਆਂ ਦੇ ਕਿਸਾਨ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 7 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਮੋਰਚਾ ਲੈ ਕੇ ਬੈਠੇ ਹਨ। ਉਨ੍ਹਾਂ ਕਿਹਾ ਕਿ ਕਿਸਾਨ , ਔਰਤਾਂ , ਨੌਜਵਾਨ , ਬੱਚੇ ਮੀਂਹ , ਹਨ੍ਹੇਰੀ , ਕੜਕਦੀ ਧੁੱਪ ਵਿੱਚ ਡਟੇ ਹੋਏ ਹਨ। ਇਸ ਦੌਰਾਨ ਪਿਛਲੇ 7 ਮਹੀਨਿਆਂ ਵਿੱਚ ਸਾਢੇ 500 ਤੋਂ ਵੱਧ ਕਿਸਾਨਾਂ ਨੇ ਆਪਣੀ ਜਾਨ ਕੁਰਬਾਨ ਕੀਤੀ ਹੈ।

Jeeo Punjab Bureau

Leave A Reply

Your email address will not be published.