Simarjit Singh Bains ਸਣੇ ਸੱਤ ਜਣਿਆਂ ਖਿਲਾਫ਼ FIR ਦਰਜ

ਜੀਓ ਪੰਜਾਬ

ਚੰਡੀਗੜ, 12 ਜੁਲਾਈ

ਲੋਕ ਇਨਸਾਫ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਣੇ ਸੱਤ ਜਣਿਆਂ ਖਿਲਾਫ਼ ਲੁਧਿਆਣਾ ਪੁਲਿਸ ਨੇ ਇਕ ਔਰਤ ਦੀ ਸ਼ਿਕਾਇਤ ’ਤੇ ਅੱਜ ਜਬਰ ਜਨਾਹ ਦਾ ਕੇਸ ਦਰਜ ਕਰ ਲਿਆ ਹੈ।

ਇਹ ਔਰਤ ਪਿਛਲੇ ਸਾਢੇ ਚਾਰ ਮਹੀਨਿਆਂ ਤੋਂ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕਰ ਰਹੀ ਸੀ ਜਿਸ ’ਤੇ ਲੁਧਿਆਣਾ ਦੀ ਅਦਾਲਤ ਨੇ 7 ਜੁਲਾਈ ਨੂੰ ਲੁਧਿਆਣਾ ਪੁਲਿਸ ਨੂੰ ਸਖਤ ਹੁਕਮ ਦਿੱਤੇ ਸਨ ਕਿ ਔਰਤ ਦੀ ਸ਼ਿਕਾਇਤ ਦੇ ਅਧਾਰ ’ਤੇ ਕੇਸ ਦਰਜ ਕਰ ਕੇ 15 ਜੁਲਾਈ ਤੱਕ ਅਦਾਲਤ ਨੂੰ ਜਵਾਬ ਦਿੱਤਾ ਜਾਵੇ।

ਇਸ ’ਤੇ ਕਾਰਵਾਈ ਕਰਦੇ ਹੋਏ ਅੱਜ ਥਾਣਾ ਡਿਵੀਜ਼ਨ ਨੰਬਰ-6 ਦੀ ਪੁਲਿਸ ਨੇ ਵਿਧਾਇਕ ਸਿਮਰਜੀਤ ਸਿੰਘ ਬੈਂਸ, ਉਸ ਦੇ ਭਰਾ ਕਰਮਜੀਤ ਸਿੰਘ, ਪੀਏ ਗੋਗੀ ਸ਼ਰਮਾ, ਦੂਜੇ ਭਰਾ ਪਰਮਜੀਤ ਸਿੰਘ, ਬਲਜਿੰਦਰ ਕੌਰ, ਸੁਖਚੈਨ ਸਿੰਘ ਤੇ ਜਸਬੀਰ ਕੌਰ ਦੇ ਖਿਲਾਫ਼ ਕੇਸ ਦਰਜ ਕਰ ਲਿਆ ਹੈ।

Jeeo Punjab Bureau

Leave A Reply

Your email address will not be published.