ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਹੋਏ ਮੁਕਾਬਲਾ ਵਿਚ ਦੋ ਅੱਤਵਾਦੀ ਢੇਰ

ਜੀਓ ਪੰਜਾਬ

ਸ੍ਰੀਨਗਰ, 14 ਜੁਲਾਈ :

ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਮੁਕਾਬਲਾ ਜਾਰੀ ਹੈ। ਇਸ ਮੁਕਾਬਲੇ ਵਿੱਚ ਦੋ ਅੱਤਵਾਦੀ ਮਾਰੇ ਗਏ। ਇਹ ਜਾਣਕਾਰੀ ਅਧਿਕਾਰੀਆਂ ਨੇ ਬੁੱਧਵਾਰ ਨੂੰ ਦਿੱਤੀ। ਪੁਲਿਸ ਅਤੇ ਫੌਜ ਦੀ ਇਕ ਸਾਂਝੀ ਟੀਮ ਨੇ ਇਲਾਕੇ ਨੂੰ ਘੇਰ ਲਿਆ ਅਤੇ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਵਿਸ਼ੇਸ਼ ਸੂਚਨਾ ਦੇ ਆਧਾਰ ਉਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ, ਜਿਸ ਤੋਂ ਬਾਅਦ ਬੁੱਧਵਾਰ ਤੜਕੇ ਗੋਲੀਬਾਰੀ ਸ਼ੁਰੂ ਹੋ ਗਈ।

ਜਿਵੇਂ ਹੀ ਸੁਰੱਖਿਆ ਬਲ ਉਸ ਸਥਾਨ ਉਤੇ ਪਹੁੰਚੇ ਜਿੱਥੇ ਅੱਤਵਾਦੀ ਲੁੱਕੇ ਹੋਏ ਸਨ, ਉਨ੍ਹਾਂ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸਦੇ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਪੁਲਿਸ ਨੇ ਕਿਹਾ ਕਿ ਪੁਲਵਾਮਾ ਮੁਕਾਬਲੇ ਵਿੱਚ ਦੋ ਅਣਪਛਾਤੇ ਅੱਤਵਾਦੀ ਮਾਰੇ ਗਏ। ਆਪਰੇਸ਼ਨ ਜਾਰੀ ਹੈ। (ਏਜੰਸੀ)

Jeeo Punjab Bureau

Leave A Reply

Your email address will not be published.