ਚੋਣ ਰਣਨੀਤੀਕਾਰ Prashant Kishor Congress ਵਿੱਚ ਹੋ ਸਕਦੇ ਹਨ ਸ਼ਾਮਲ

ਜੀਓ ਪੰਜਾਬ

ਨਵੀਂ ਦਿੱਲੀ, 14 ਜੁਲਾਈ

ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਕਾਂਗਰਸ ਵਿੱਚ ਸ਼ਾਮਲ ਹੋ ਸਕਦੇ ਹਨ। ਪ੍ਰਸ਼ਾਂਤ ਕਿਸ਼ੋਰ ਦੀ ਪਿਛਲੇ ਦਿਨੀਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਇਲਾਵਾ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਤੋਂ ਬਾਅਦ ਪਾਰਟੀ ਦੇ ਸੂਤਰਾਂ ਨਾਲ ਮੀਡੀਆ ਵਿੱਚ ਆਈਆਂ ਖਬਰਾਂ ਮੁਤਾਬਕ ਉਹ ਕਾਂਗਰਸ ਵਿੱਚ ਸ਼ਾਮਲ ਹੋ ਸਕਦੇ ਹਨ। ਸੂਤਰਾਂ ਨੇ ਮੰਗਲਵਾਰ ਨੂੰ ਇਸ ਮੁਲਾਕਾਤ ਨੂੰ ਸੂਬਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਕੁਝ ਵੱਡਾ ਅਤੇ ਸਾਲ 2024 ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਚੁੱਕਿਆ ਗਿਆ ਕਦਮ ਦੱਸਿਆ ਹੈ।

ਸੂਤਰਾਂ ਨੇ ਦੱਸਿਆ ਕਿ ਮੀਟਿੰਗ ਪੰਜਾਬ ਜਾਂ ਉਤਰ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਨਹੀਂ ਸੀ, ਜਿਵੇਂ ਅਨੁਮਾਨ ਲਗਾਇਆ ਜਾ ਰਿਹਾ ਸੀ, ਸਗੋਂ ਇਹ ਉਸ ਤੋਂ ਵੀ ‘ਕਿਤੇ ਜ਼ਿਆਦਾ ਵੱਡੀ’ ਸੀ। ਸੰਕੇਤ ਹੈ ਕਿ ਸਾਲ 2024 ਦੀਆਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਰਣਨੀਤੀ ਨੂੰ ਤਿਆਰ ਕਰਨ ਵਿੱਚ ਪ੍ਰਸ਼ਾਂਤ ਕਿਸ਼ੋਰ ਮਹੱਤਵਪੂਰਣ ਭੂਮਿਕਾ ਨਿਭਾਅ ਸਕਦੇ ਹਨ।

Jeeo Punjab Bureau

Leave A Reply

Your email address will not be published.