CM Punjab ਕੱਲ੍ਹ ਨੂੰ ਸਕੂਲਾਂ ਨਾਲ ਕਰਨਗੇ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਾਂ

ਜੀਓ ਪੰਜਾਬ

ਚੰਡੀਗੜ੍ਹ, 15 ਜੁਲਾਈ

Unique training module ਲਾਂਚ ਕਰਨ ਮੌਕੇ ਮੁੱਖ ਮੰਤਰੀ ਕੱਲ੍ਹ ਨੂੰ ਸਕੂਲਾਂ ਨਾਲ ਵੀਡੀਓ ਕਾਨਫਰੰਸਿੰਗ ਕਰਨਗੇ।  ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਪੱਤਰ ਜਾਰੀ ਕਰਕੇ ਕਿਹਾ ਗਿਆ ਹੈ ਕਿ ਕੱਲ੍ਹ 16 ਜੁਲਾਈ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ 4000 ਸਕੂਲਾਂ ਵਿੱਚ ਵੀਡੀਓ ਕਾਨਫਰੰਸਿੰਗ ਕੀਤੀ ਜਾਣੀ ਹੈ। ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਇਹ ਵੀ ਕਿਹਾ ਗਿਆ ਇਸ ਮੌਕੇ ਮੁੱਖ ਮੰਤਰੀ ਵੱਲੋਂ 2500 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੀ ਦਿੱਤੇ ਜਾਣਗੇ।

ਇਸ ਸਬੰਧੀ ਸਕੂਲਾਂ ਨੂੰ ਕਿਹਾ ਗਿਆ ਹੈ ਕਿ ਆਪਣੇ ਇੰਟਰਨੈਟ ਸਹੂਲਤ ਸੁਚਾਰੂ ਢੰਗ ਨਾਲ ਚਲਾਉਣ ਲਈ ਸਬੰਧਤ ਸਕੂਲਾਂ ਦੇ ਕੰਪਿਊਟਰ ਫੈਕਲਟੀਜ਼ ਨੂੰ ਹਦਾਇਤਾਂ ਕੀਤੀਆਂ ਜਾਣ। ਜੇਕਰ ਇੰਟਰਨੈਟ ਵਿੱਚ ਕੋਈ ਖਰਾਬੀ ਆ ਰਹੀ ਹੈ ਤਾਂ ਉਸ ਨੂੰ ਸਮੇਂ ਸਿਰ ਠੀਕ ਕਰਵਾ ਲਿਆ ਜਾਵੇਗਾ। ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਪੜ੍ਹਨ ਲਈ ਕਲਿੱਕ ਕਰੋ

Jeeo Punjab Bureau

Leave A Reply

Your email address will not be published.