ਰਵੀਨ ਠੁਕਰਾਲ ਨੇ ਟਵੀਟ ਕਰਕੇ ਕਿਹਾ ਕੈਪਟਨ ਅਮਰਿੰਦਰ ਸਿੰਘ ਨੇ ਨਹੀਂ ਦਿੱਤਾ ਮੁੱਖ ਮੰਤਰੀ ਤੋਂ ਅਸਤੀਫਾ

ਜੀਓ ਪੰਜਾਬ

ਚੰਡੀਗੜ੍ਹ, 16 ਜੁਲਾਈ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੋਨੀਆ ਗਾਂਧੀ ਨਾਲ ਫੋਨ ’ਤੇ ਹੋਈ ਗੱਲਬਾਤ ਬਾਰੇ ਉਨ੍ਹਾਂ ਦੇ ਮੀਡੀਆ ਅਡਵਾਈਜਰ ਰਵੀਨ ਠੁਕਰਾਲ ਨੇ ਟਵੀਟ ਕਰਕੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਨਾ ਤਾਂ ਮੁੱਖ ਮੰਤਰੀ ਤੋਂ ਅਸਤੀਫਾ ਦੇਣ ਦੀ ਗੱਲ ਕਹੀ ਹੈ ਤੇ ਨਾ ਹੀ ਚੋਣਾਂ ਨਾ ਲੜਨ ਦੀ ਗੱਲ ਕਰੀ ਹੈ। ਉਨ੍ਹਾਂ ਕਿਹਾ ਕਿ ਉਹ 2017 ਦੀਆਂ ਚੋਣਾਂ ਵਾਂਗ ਪਾਰਟੀ ਨੂੰ ਜਿੱਤ ਦਿਵਾਉਣਗੇ। ਉਨ੍ਹਾਂ ਕਿਹਾ ਕਿ ਮੀਡੀਆ ਨੁੰ ਕਿਆਸ ਅਰਾਈਆਂ ਲਗਾਉਣ ਤੇ ਗਲਤ ਜਾਣਕਾਰੀ ਨਹੀਂ ਦੇਣੀ ਚਾਹੀਦੀ।

Jeeo Punjab Bureau

Leave A Reply

Your email address will not be published.