ਪਰਮਬੰਸ ਸਿੰਘ ਰੋਮਾਣਾ ਨੇ Youth Wing ਦੇ ਢਾਂਚੇ ਵਿੱਚ ਕੀਤਾ ਹੋਰ ਵਾਧਾ

48

ਜੀਓ ਪੰਜਾਬ

ਚੰਡੀਗੜ੍ਹ 16 ਜੁਲਾਈ

ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ  ਅੱਜ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਹੋਰ ਵਾਧਾ ਕਰ ਦਿੱਤਾ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦਿਆਂ ਸ. ਪਰਮਬੰਸ ਸਿੰਘ ਰੋਮਾਣਾ ਨੇ ਦੱਸਿਆ ਕਿ ਯੂਥ ਵਿੰਗ ਨਾਲ ਹੋਰ ਮਿਹਨਤੀ ਨੌਂਜਵਾਨਾਂ ਨੂੰ ਜਥੇਬੰਦਕ ਢਾਂਚੇ ਵਿੱਚ ਸ਼ਾਮਲ ਕੀਤਾ ਗਿਆ ਹੈ।ਉਹਨਾਂ  ਦੱਸਿਆ ਕਿ ਜਿਹਨਾਂ ਨੌਂਜਵਾਨ ਆਗੂਆਂ ਨੂੰ ਯੂਥ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਉਹਨਾਂ ਵਿੱਚ ਸ.ਗੁਰਲਾਲ ਸਿੰਘ ਮਿੱਡੁਖੇੜਾ ਅਤੇ ਸ.ਅਰਵਿੰਦਰਪਾਲ ਸਿੰਘ ਰਿੰਕੂ ਦਾ ਨਾਮ ਸ਼ਾਮਲ ਹਨ।

ਉਹਨਾਂ ਨੇ ਦੱਸਿਆ ਕਿ ਸ.ਜਸਵਿੰਦਰ ਸਿੰਘ ਡਾਢੀ ਅਤੇ ਦਲਵੀਰ ਸਿੰਘ ਕਾਕਾਨੂੰ ਯੂਥ ਵਿੰਗ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।ਇਸੇ ਤਰ੍ਹਾਂ ਜਿਹਨਾਂ ਨੌਂਜਵਾਨ ਆਗੂਆਂ ਨੂੰ ਯੂਥ ਵਿੰਗ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।ਉਹਨਾਂਵਿੱਚ ਸ.ਪੁਸ਼ਪਿੰਦਰ ਸਿੰਘ ਲਾਲੀ ਕਾਲੇਕਾ,ਸ.ਕਾਰਜ ਸਿੰਘ ਮੱਲ ਸ਼ਮਸ਼ਪੁਰ,ਸ.ਕਰਨਦੀਪ ਸਿੰਘ ਸੰਧੂ ਅਤੇ ਰਘਵੀਰ ਸਿੰਘ ਰੋੜਾਂਵਾਲੀ ਨਾਮ ਸ਼ਾਮਲ ਹਨ। ਪਰਮਬੀਰ ਸਿੰਘ ਸੰਨੀ ਐਡਵੋਕੇਟ ਨੂੰ ਯੂਥ ਵਿੰਗ ਦਾ ਬੁਲਾਰਾ ਨਿਯੁਕਤ ਕੀਤ ਗਿਆ ਹੈ।

Jeeo Punjab Bureau

Leave A Reply

Your email address will not be published.