Navjot Sidhu ਨੇ ਕੀਤੀ ਸੁਨੀਲ ਜਾਖੜ ਨਾਲ ਮੀਟਿੰਗ

ਜੀਓ ਪੰਜਾਬ

ਚੰਡੀਗੜ੍ਹ 16 ਜੁਲਾਈ

ਪੰਜਾਬ ਕਾਂਗਰਸ ਵਿੱਚ ਪਿਛਲੇ ਸਮੇਂ ਤੋਂ ਚਲ ਰਿਹਾ ਕਾਟੋਕਲੇਸ਼ ਲਗਾਤਾਰ ਜਾਰੀ ਹੈ। ਹਾਈਕਮਾਂਡ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਦਾ ਪ੍ਰਧਾਨ ਲਗਾਏ ਜਾਣ ਦੀਆਂ ਖਬਰਾਂ ਤੋਂ ਬਾਅਦ ਕੈਪਟਨ ਧੜਾ ਹਾਈਕਮਾਂਡ ਦੇ ਇਸ ਫੈਸਲੇ ਦਾ ਵਿਰੋਧ ਕਰ ਰਿਹਾ ਹੈ। ਅੱਜ ਨਵਜੋਤ ਸਿੰਘ ਸਿੱਧੂ ਕਾਂਗਰਸ ਦੇ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਨਾਲ ਮੁਲਾਕਾਤ ਕਰਨ ਲਈ ਪੰਚਕੂਲਾ ਉਨ੍ਹਾਂ ਦੇ ਘਰ ਪੁੱਜੇ ਹਨ।

ਸੁਨੀਲ ਜਾਖੜ ਅਤੇ ਨਵਜੋਤ ਸਿੱਧੂ ਦੋਵਾਂ ਨੇ ਘਰ ਤੋਂ ਬਾਹਰ ਆ ਕੇ ਮੀਡੀਆ ਨਾਲ ਗੱਲ ਕੀਤੀ। ਇਸ ਮੌਕੇ ਸੁਨੀਲ ਜਾਖੜ ਨੇ ਕਿਹਾ ਕਿ ਸਿੱਧੂ ਇਕ ਕਾਬਲ ਵਿਅਕਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਪਾਰਟੀ ਨਾਲ ਇਕੱਠੇ ਖੜੇ ਹਾਂ। ਨਵਜੋਤ ਸਿੱਧੂ ਨੇ ਕਿਹਾ ਕਿ ਸੁਨੀਲ ਜਾਖੜ ਉਨ੍ਹਾਂ ਦਾ ਮਾਰਗ – ਦਰਸ਼ਨ ਕਰਦੇ ਰਹਿਣਗੇ।

Jeeo Punjab Bureau

Leave A Reply

Your email address will not be published.