ਖੇਤੀ ਕਾਨੂੰਨਾਂ ਖਿਲਾਫ Akali Dal ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਸੰਸਦ ਵਿੱਚ ਪ੍ਰਸਤਾਵ ਲਿਆਵੇਗਾ

ਜੀਓ ਪੰਜਾਬ

ਚੰਡੀਗੜ੍ਹ 17 ਜੁਲਾਈ

ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਖਿਲਾਫ ਅਕਾਲੀ ਦਲ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਸੰਸਦ ਵਿੱਚ ਪ੍ਰਸਤਾਵ ਲਿਆਵੇਗਾ। ਅਕਾਲੀ ਦਲ ਦੀ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਰਮਤ ਕੌਰ ਬਾਦਲ ਨੇ ਸਾਰੀਆਂ ਪਾਰਟੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਕਿਸਾਨਾਂ ਦਾ ਹਿੱਤ ਚਾਹੁੰਦੇ ਹਨ ਤਾਂ ਇਸ ਪ੍ਰਸਤਾਵ ਉਤੇ ਆਪਣਾ ਸਮਰਥਨ ਦੇਣ, ਤਾਂ ਕਿ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਇਆ ਜਾ ਸਕੇ।

ਜ਼ਿਕਰਯੋਗ ਹੈ ਕਿ ਜਦੋਂ ਕੇਂਦਰ ਦੀ ਮੋਦੀ ਸਰਕਾਰ ਖੇਤੀ ਸਬੰਧੀ ਤਿੰਨ ਕਾਨੂੰਨ ਲੈ ਕੇ ਆਈ ਸੀ ਤਾਂ ਉਸ ਸਮੇਂ ਅਕਾਲੀ ਦਲ ਨੇ ਸਰਕਾਰ ਦਾ ਹਿੱਸਾ ਹੁੰਦੇ ਹੋਏ ਕਾਨੂੰਨਾਂ ਦਾ ਸਮਰਥਨ ਕੀਤਾ ਸੀ। ਪੰਜਾਬ ਵਿੱਚ ਕਿਸਾਨ ਯੂਨੀਅਨਾਂ ਵੱਲੋਂ ਕੀਤੇ ਗਏ ਵਿਰੋਧ ਤੋਂ ਬਾਅਦ ਅਕਾਲੀ ਦਲ  ਭਾਜਪਾ ਨਾਲੋਂ ਆਪਣਾ ਨਾਤਾ ਤੋੜਕੇ ਕੇਂਦਰ ਸਰਕਾਰ ਵਿਚੋਂ ਬਾਹਰ ਆ ਗਿਆ ਸੀ।

ਇਹ ਵੀ ਜ਼ਿਕਰਯੋਗ ਹੈ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਵਿਰੋਧੀ ਧਿਰ ਦੇ ਸਾਰੇ ਲੋਕ ਸਭਾ ਤੇ ਰਾਜ ਸਭਾ ਮੈਂਬਰਾਂ ਨੂੰ ਕਿਹਾ ਗਿਆ ਹੈ ਕਿ ਉਹ ਸੰਸਦ ਵਿੱਚ ਰਹਿੰਦੇ ਹੋਏ ਕਿਸਾਨਾਂ ਦੀ ਆਵਾਜ਼ ਬੁਲੰਦ ਕਰਨ। ਕਿਸਾਨਾਂ ਵੱਲੋਂ ਇਹ ਵਿਰੋਧੀ ਪਾਰਟੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵਾਕਆਊਟ ਕਰਕੇ ਸੰਸਦ ਵਿਚੋਂ ਬਾਹਰ ਨਾ ਆਉਣ, ਕਿਉਂਕਿ ਇਸ ਨਾਲ ਸੱਤਾਧਾਰੀ ਪਾਰਟੀ ਨੂੰ ਆਪਣਾ ਫੈਸਲੇ ਕਰਨ ਦਾ ਮੌਕਾ ਮਿਲ ਜਾਂਦਾ ਹੈ।

Jeeo Punjab Bureau

Leave A Reply

Your email address will not be published.