Navjot Sidhu ਨੂੰ ਪ੍ਰਧਾਨ ਲਗਾਏ ਜਾਣ ਤੋਂ ਬਾਅਦ ਘਰ ਪਹੁੰਚਣੇ ਸ਼ੁਰੂ ਹੋਏ ਵਿਧਾਇਕ ਤੇ ਸਮਰਥਕ

ਜੀਓ ਪੰਜਾਬ

ਚੰਡੀਗੜ੍ਹ, 19 ਜੁਲਾਈ

ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਹਾਈਕਮਾਂਡ ਵੱਲੋਂ ਪ੍ਰਧਾਨ ਲਗਾਏ ਜਾਣ ਤੋਂ ਬਾਅਦ ਅੱਜ ਸਵੇਰੇ ਹੀ ਉਨ੍ਹਾਂ ਦੇ ਘਰ ਪਟਿਆਲਾ ’ਚ ਕਾਂਗਰਸ ਦੇ ਵਿਧਾਇਕ ਅਤੇ ਉਨ੍ਹਾਂ ਨੂੰ ਚਾਹੁਣ ਵਾਲੇ ਸਮਰਥਕ ਪਹੁੰਚਣੇ ਸ਼ੁਰੂ ਹੋ ਗਏ ਹਨ। ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕੁਲਬੀਰ ਸਿੰਘ ਜੀਰਾ ਸਭ ਤੋਂ ਪਹਿਲਾਂ ਉਨ੍ਹਾਂ ਦੇ ਘਰ ਪਹੁੰਚੇ। ਇਸ ਤੋਂ ਪਹਿਲਾਂ ਵੀ ਇਹ ਦੋਵੇਂ ਵਿਧਾਇਕ ਸਿੱਧੂ ਨਾਲ ਡਟਕੇ ਖੜ੍ਹੇ ਸਨ। ਦੂਜੇ ਪਾਸੇ ਆਮ ਲੋਕ ਵੀ ਦੂਰ ਦੁਰਾਡੇ ਤੋਂ ਚੱਲ ਕੇ ਸਿੱਧੂ ਨੂੰ ਵਧਾਈਆਂ ਦੇਣ ਲਈ ਉਨ੍ਹਾਂ ਦੇ ਘਰ  ਪਟਿਆਲਾ ਪਹੁੰਚ ਰਹੇ ਹਨ। 

Jeeo Punjab Bureau

Leave A Reply

Your email address will not be published.