Navjot Sidhu ਦਾ ਕਾਂਗਰਸੀ ਆਗੂ ਅਤੇ ਵਰਕਰ ਨੇ ਕੀਤਾ ਵਿਰੋਧ

ਜੀਓ ਪੰਜਾਬ

ਚੰਡੀਗੜ੍ਹ, 20 ਜੁਲਾਈ:

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਬਣੇ ਨਵਜੋਤ ਸਿੰਘ ਸਿੱਧੂ ਅੱਜ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸਮਾਰਕ ਉਤੇ ਫੁੱਲ ਮਾਲਾਵਾਂ ਭੇਂਟ ਕਰਨ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ ਕਾਂਗਰਸੀ ਆਗੂ, ਵਿਧਾਇਕ ਅਤੇ ਵਰਕਰ ਸਨ। ਇੱਥੇ ਪੁੱਜਣ ਉਤੇ ਕਿਸਾਨਾਂ ਵੱਲੋਂ ਨਵਜੋਤ ਸਿੰਘ ਸਿੱਧੂ ਦਾ ਵਿਰੋਧ ਕੀਤਾ ਗਿਆ। ਨਵਜੋਤ ਸਿੰਘ ਸਿੱਧੂ ਵੱਲੋਂ ਕਿਸਾਨਾਂ ਨਾਲ ਗੱਲਬਾਤ ਨਾ ਕਰਨ ਦੇ ਰੋਸ ਵਜੋਂ ਕਿਸਾਨਾਂ ਨੇ ਉਨ੍ਹਾਂ ਦਾ ਵਿਰੋਧ ਕੀਤਾ। ਜਦੋਂ ਕਿਸਾਨ ਅੱਗੇ ਵੱਧ ਲੱਗੇ ਤਾਂ ਪੁਲਿਸ ਨੇ ਬੈਰੀਕੇਡ ਲਾ ਕੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਕੱਠੇ ਹੋਏ ਕਿਸਾਨ ਬੈਰੀਕੇਡ ਤੋੜਕੇ ਅੱਗੇ ਵਧਕੇ ਸੜਕ ਉਤੇ ਜਾਮ ਲਗਾ ਦਿੱਤਾ।

ਕਿਸਾਨਾਂ ਨੇ ਕਿਹਾ ਕਿ ਉਹ ਇੱਥੇ ਨਵਜੋਤ ਸਿੰਘ ਸਿੱਧੂ ਦਾ ਕਿਸੇ ਤਰ੍ਹਾਂ ਦਾ ਵੀ ਵਿਰੋਧ ਕਰਨ ਲਈ ਇਕੱਠੇ ਨਹੀਂ ਹੋਏ ਸਨ। ਉਨ੍ਹਾਂ ਸਿਰਫ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਨੂੰ ਲੈ ਕੇ ਕਮੇਟੀ ਦੇ ਕੁਝ ਮੈਂਬਰਾਂ ਨੇ ਗੱਲਬਾਤ ਕਰਨੀ ਸੀ। ਪ੍ਰੰਤੂ ਕਾਂਗਰਸ ਦੇ ਨਵੇਂ ਪ੍ਰਧਾਨ ਬਣੇ ਨਵਜੋਤ ਸਿੰਘ ਸਿੱਧੂ ਨੇ ਗੱਲ ਨਾ ਕੀਤੀ। ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਗੁੱਸੇ ਵਿਚ ਆ ਕੇ ਉਨ੍ਹਾਂ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਸੜਕ ਉਤੇ ਜਾਮ ਲਗਾ ਦਿੱਤਾ।

Jeeo Punjab Bureau

Leave A Reply

Your email address will not be published.