ਸਿੱਖਿਆ ਵਿਭਾਗ ਦੇ ਜੂਨੀਅਰ ਸਹਾਇਕ ਰਿਸ਼ਵਤ ਲੈਂਦਾ ਰੰਗੇ ਹੱਥੀ ਕੀਤਾ ਗ੍ਰਿਫਤਾਰ

ਜੀਓ ਪੰਜਾਬ

ਚੰਡੀਗੜ੍ਹ, 21 ਜੁਲਾਈ

ਸਿੱਖਿਆ ਵਿਭਾਗ ਵਿੱਚ ਪੈਸੇ ਲੈ ਕੇ ਲੋਕਾਂ ਦੇ ਕੰਮ ਕਰਨ ਵਾਲੇ ਜੂਨੀਅਰ ਸਹਾਇਕ ਨੂੰ ਅੱਜ ਪੁਲਿਸ ਨੇ ਪੈਸੇ ਲੈਂਦਾ ਰੰਗੇ ਹੱਥੀ ਗ੍ਰਿਫਤਾਰ ਕੀਤਾ ਹੈ। ਮੋਹਾਲੀ ਵਿਜੀਲੈਂਸ ਵੱਲੋਂ ਸਿੱਖਿਆ ਵਿਭਾਗ ਦੇ ਮੁਹਾਲੀ ਵਿਜੀਲੈਂਸ ਵਲੋਂ ਸਿੱਖਿਆ ਵਿਭਾਗ ਦੇ ਜੂਨੀਅਰ ਸਹਾਇਕ ਪ੍ਰਿਤਪਾਲ ਸਿੰਘ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਸਮੇਤ ਗ੍ਰਿਫ਼ਤਾਰ ਗਿਆ ਹੈ। ਇਸ ਸੰਬੰਧੀ ਡੀ. ਐੱਸ. ਪੀ. ਹਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਪ੍ਰਿਤਪਾਲ ਸਿੰਘ ਇਸ ਵਿਭਾਗ ਦੇ ਇਕ ਹੋਰ ਕਰਮਚਾਰੀ ਕਰਮਜੀਤ ਸਿੰਘ ਦੀ ਬਕਾਇਆ ਰਕਮ ਜਾਰੀ ਕਰਵਾਉਣ ਬਦਲੇ ਸਾਢੇ ਤਿੰਨ ਲੱਖ ਰੁਪਏ ਰਿਸ਼ਵਤ ਮੰਗ ਰਿਹਾ ਸੀ। ਵਿਜੀਲੈਂਸ ਵੱਲੋਂ ਅੱਜ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਵਿਜੀਲੈਂਸ ਦੇ ਡੀਐਸਪੀ ਹਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਇਹ ਕਾਰਵਾਈ ਪੀੜਤ ਈਟੀਟੀ ਅਧਿਆਪਕ ਕਰਮਜੀਤ ਸਿੰਘ ਮੁਹਾਲੀ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ। ਮੁਲਜ਼ਮ ਦੇ ਖ਼ਿਲਾਫ਼ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਕਾਫ਼ੀ ਸਮੇਂ ਤੋਂ ਈਟੀਟੀ ਅਧਿਆਪਕ ਨੂੰ ਉਸ ਦੀ ਤਨਖ਼ਾਹ ਦੀ ਬਕਾਇਆ ਰਾਸ਼ੀ ਦੇਣ ਤੋਂ ਆਨਾਕਾਨੀ ਕਰ ਰਿਹਾ ਸੀ ਅਤੇ ਰਿਸ਼ਵਤ ਮੰਗੀ ਜਾ ਰਹੀ ਸੀ। ਜਿਸ ਤੋਂ ਦੁਖੀ ਹੋ ਕੇ ਕਰਮਜੀਤ ਸਿੰਘ ਨੇ ਵਿਜੀਲੈਂਸ ਕੋਲ ਉਸ ਦੇ ਖ਼ਿਲਾਫ਼ ਸ਼ਿਕਾਇਤ ਦਿੱਤੀ ਗਈ। ਵਿਜੀਲੈਂਸ ਵੱਲੋਂ ਵੀ ਮੁਲਜ਼ਮ ’ਤੇ ਬਾਜ ਅੱਖ ਰੱਖੀ ਜਾ ਰਹੀ ਸੀ।

ਇਸ ਤਰ੍ਹਾਂ ਪ੍ਰਿਤਪਾਲ ਸਿੰਘ ਬੀਤੀ ਰਾਤ ਈਟੀਟੀ ਅਧਿਆਪਕ ਕਰਮਜੀਤ ਸਿੰਘ ਦੇ ਘਰ ਰਿਸ਼ਵਤ ਦੇ ਪੈਸੇ ਲੈਣ ਲਈ ਪਹੁੰਚ ਗਿਆ। ਜਿੱਥੇ ਵਿਜੀਲੈਂਸ ਦੇ ਡੀਐਸਪੀ ਹਰਵਿੰਦਰ ਪਾਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਦੋ ਗਵਾਹਾਂ ਦੀ ਮੌਜੂਦਗੀ ਵਿੱਚ ਪ੍ਰਿਤਪਾਲ ਸਿੰਘ ਨੂੰ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

Jeeo Punjab Bureau

Leave A Reply

Your email address will not be published.