Punjab Congress ਦੇ ਨਵੇਂ ਨਿਯੁਕਤ ਪ੍ਰਧਾਨ Navjot Sidhu ਸ਼ੁੱਕਰਵਾਰ ਨੂੰ ਸੰਭਾਲਣਗੇ ਆਪਣਾ ਅਹੁਦਾ

ਜੀਓ ਪੰਜਾਬ

ਚੰਡੀਗੜ੍ਹ, 21 ਜੁਲਾਈ

ਪੰਜਾਬ ਕਾਂਗਰਸ ਦੇ ਨਵੇਂ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਸ਼ੁੱਕਰਵਾਰ ਨੂੰ ਦੁਪਹਿਰ 11 ਵਜੇ ਆਪਣਾ ਅਹੁਦਾ ਸੰਭਾਲਣਗੇ। ਇਸ ਸਬੰਧੀ ਅੱਜ ਅੰਮ੍ਰਿਤਸਰ ਵਿੱਖੇ ਸਿੱਧੂ ਦੇ ਨਾਲ ਕਾਰਜਕਾਰੀ ਪ੍ਰਧਾਨ ਲਗਾਏ ਕੁਲਜੀਤ ਨਾਗਰਾ ਵੱਲੋਂ ਐਲਾਨ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਹਾਈਕਮਾਂਡ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਉਹ ਲਗਾਤਾਰ ਕਾਂਗਰਸ ਦੇ ਮੰਤਰੀਆਂ, ਵਿਧਾਇਕਾਂ ਅਤੇ ਹੋਰਨਾਂ ਆਗੂਆਂ ਨੂੰ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

ਅੱਜ ਅੰਮ੍ਰਿਤਸਰ ਵਿਖੇ ਸਿੱਧੂ ਵੱਲੋਂ ਸਾਰੇ ਵਿਧਾਇਕਾਂ, ਜ਼ਿਲ੍ਹਾ ਆਗੂਆਂ ਨੂੰ ਬੁਲਾਇਆ ਗਿਆ ਸੀ। ਨਵਜੋਤ ਸਿੰਘ ਸਿੱਧੂ ਕਾਂਗਰਸੀ ਆਗੂਆਂ ਅਤੇ ਆਪਣੇ ਸਮਰਥਾਂ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਦਰਬਾਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੁਰਗਿਆਣਾ ਮੰਦਰ ਮੱਥਾ ਟੇਕਣ ਲਈ ਗਏ।

Jeeo Punjab Bureau

Leave A Reply

Your email address will not be published.