ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਐਲਾਨ

61

ਜੀਓ ਪੰਜਾਬ

ਨਵੀਂ ਦਿੱਲੀ, 22 ਜੁਲਾਈ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਐਲਾਨ ਹੋ ਗਿਆ ਹੈ। ਇਹ ਚੋਣਾ 22 ਅਗਸਤ ਨੁੰ ਹੋਣਗੀਆਂ। ਇਸ ਗੱਲ ਦਾ ਫੈਸਲਾ ਅੱਜ ਦਿੱਲੀ ਹਾਈ ਕੋਰਟ ਵਿਚ ਹੋ ਗਿਆ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਲੀਗਲ ਸੈਲ ਦੇ ਚੇਅਰਮੈਨ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਅਕਾਲੀ ਦਲ ਵੱਲੋਂ ਛੇਤੀ ਚੋਣਾਂ ਕਰਵਾਉਣ ਲਈ ਪਟੀਸ਼ਨ ਦਾਇਰ ਕੀਤੀ ਸੀ ਜਿਸਦੀ ਅੱਜ ਸੁਣਵਾਈ ਹੋਈ ਹੈ।

ਉਹਨਾਂ ਦੱਸਿਆ ਕਿ ਦਿੱਲੀ ਸਰਕਾਰ ਨੇ ਅੱਜ  ਅਦਾਲਤ ਵਿਚ ਕਿਹਾ ਹੈ ਕਿ ਕਮੇਟੀ ਚੋਣਾਂ 22 ਅਗਸਤ ਨੂੰ ਕਰਵਾਈਆਂ ਜਾਣਗੀਆਂ ਜਿਹਨਾਂ ਦਾ ਨਤੀਜਾ 31 ਅਗਸਤ ਤੋਂ ਪਹਿਲਾਂ ਐਲਾਨਿਆ ਜਾਵੇਗਾ।
ਉਹਨਾਂ ਕਿਹਾ ਕਿ ਅਕਾਲੀ ਦਲ ਇਸ ਫੈਸਲੇ ਦਾ ਸਵਾਗਤ ਕਰਦਾ ਹੈ ਤੇ ਅਸੀਂ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹਾਂ।

Jeeo Punjab Bureau

Leave A Reply

Your email address will not be published.