COVID ਦੀਆਂ ਦੋਵੇਂ ਖ਼ੁਰਾਕਾਂ ਲੁਆ ਚੁੱਕੇ ਮੁਲਾਕਾਤੀਆਂ ਨੂੰ ਹੀ ਹੋਵੇਗੀ ਪੰਜਾਬ ਸਿਵਲ ਸਕੱਤਰੇਤ ਵਿੱਚ ਪ੍ਰਵੇਸ਼ ਦੀ ਆਗਿਆ

ਜੀਓ ਪੰਜਾਬ

ਚੰਡੀਗੜ੍ਹ, 22 ਜੁਲਾਈ:

ਪੰਜਾਬ ਸਰਕਾਰ ਨੇ ਕੋਵਿਡ-19 ਦੀ ਦੂਜੀ ਲਹਿਰ ਨੂੰ ਸਫ਼ਲਤਾਪੂਰਵਕ ਨਜਿੱਠਣ ਮਗਰੋਂ ਪਾਬੰਦੀਆਂ ਨੂੰ ਘੱਟ ਕਰਦਿਆਂ ਕੋਵਿਡ ਦੀਆਂ ਦੋਵੇਂ ਖ਼ੁਰਾਕਾਂ ਲੁਆ ਚੁੱਕੇ ਮੁਲਾਕਾਤੀਆਂ ਨੂੰ ਪੰਜਾਬ ਸਿਵਲ ਸਕੱਤਰੇਤ-1 ਅਤੇ 2 ਵਿੱਚ ਪ੍ਰਵੇਸ਼ ਕਰਨ ਦੀ ਆਗਿਆ ਦੇਣ ਦਾ ਫ਼ੈਸਲਾ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਆਮ ਰਾਜ ਪ੍ਰਬੰਧ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਿਵਲ ਸਕੱਤਰੇਤ-1 ਅਤੇ 2 ਚੰਡੀਗੜ੍ਹ ਵਿੱਚ ਆਉਣ ਵਾਲੇ ਉਨ੍ਹਾਂ ਮੁਲਾਕਾਤੀਆਂ ਨੂੰ ਹੀ ਐਂਟਰੀ ਪਾਸ ਜਾਰੀ ਕੀਤੇ ਜਾਣਗੇ, ਜਿਨ੍ਹਾਂ ਨੇ ਕੋਵਿਡ-19 ਦੀਆਂ ਦੋਵੇਂ ਖ਼ੁਰਾਕਾਂ ਲੁਆ ਲਈਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਇਮਾਰਤਾਂ ਵਿੱਚ ਦਾਖ਼ਲੇ ਸਮੇਂ ਸਵਾਗਤੀ ਕਾਊਂਟਰਾਂ ਉਤੇ ਕੋਵਿਡ ਦੀ ਦਵਾਈ ਲੱਗਣ ਦਾ ਸਬੂਤ ਪੇਸ਼ ਕਰਨਾ ਲਾਜ਼ਮੀ ਹੋਵੇਗਾ।

Jeeo Punjab Bureau

Leave A Reply

Your email address will not be published.