Navjot Sidhu ਤਾਜਪੋਸ਼ੀ ਸਮਾਗਮ ਵਿੱਚ Capt. Amarinder Singh ਹੋਣਗੇ ਸ਼ਾਮਲ

ਜੀਓ ਪੰਜਾਬ

ਚੰਡੀਗੜ੍ਹ, 22 ਜੁਲਾਈ:

ਪਿਛਲੇ ਲੰਮੇ ਸਮੇਂ ਤੋਂ ਕਾਂਗਰਸ ਵਿੱਚ ਚੱਲ ਰਿਹਾ ਕਾਟੋ ਕਲੇਸ਼ ਹੁਣ ਛੇਤੀ ਹੀ ਖਤਮ ਹੋਣ ਦੀ ਸੰਭਾਵਨਾ ਹੈ। ਨਵੇਂ ਨਿਯੁਕਤ ਹੋਏ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਕੱਲ੍ਹ 23 ਜੁਲਾਈ ਨੂੰ  ਤਾਜਪੋਸ਼ੀ ਸਮਾਗਮ ਵਿੱਚ ਕੈਪਟਨ ਅਮਰਿੰਦਰ ਸਿੰਘ ਸ਼ਾਮਲ ਹੋਣਗੇ।

ਜ਼ਿਕਰਯੋਗ ਹੈ ਕਿ ਕਾਂਗਰਸ ਦੇ ਨਵੇਂ ਬਣਾਏ ਪ੍ਰਧਾਨ ਅਤੇ ਉਨ੍ਹਾਂ ਦੀ ਟੀਮ ਦਾ ਤਾਜਪੋਸ਼ੀ ਸਮਾਗਮ ਕੱਲ੍ਹ 11 ਵਜੇ ਕਾਂਗਰਸ ਭਵਨ ਵਿੱਚ ਰੱਖਿਆ ਗਿਆ ਹੈ। 

ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਧਾਇਕਾਂ ਲਈ ਕੱਲ੍ਹ 10 ਵਜੇ ਪੰਜਾਬ ਭਵਨ ਵਿੱਚ ਚਾਹ ਪਾਰਟੀ ਰੱਖੀ ਗਈ ਹੈ। ਪਹਿਲਾਂ ਕੈਪਟਨ ਅਮਰਿੰਦਰ ਸਿੰਘ ਇਹ ਐਲਾਨ ਕਰ ਚੁੱਕੇ ਸਨ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ ਉਦੋਂ ਤੱਕ ਨਹੀਂ ਮਿਲਣਗੇ ਜਦੋਂ ਤੱਕ ਨਵਜੋਤ ਸਿੰਘ ਸਿੱਧੂ ਜਨਤਕ ਤੌਰ ਉਤੇ ਮੁਆਫੀ ਨਹੀਂ ਮੰਗਦੇ।

Jeeo Punjab Bureau

Leave A Reply

Your email address will not be published.