ਤਾਜਪੋਸ਼ੀ ਸਮਾਗਮ ਵਿੱਚ ਆ ਰਹੇ ਕਾਂਗਰਸੀ ਵਰਕਰ ਹੋਈ ਸੜਕ ਹਾਦਸੇ ਦਾ ਸ਼ਿਕਾਰ, 5 ਦੀ ਮੌਤ

ਜੀਓ ਪੰਜਾਬ

ਚੰਡੀਗੜ੍ਹ, 23 ਜੁਲਾਈ

ਅੱਜ ਸਵੇਰ ਸਮੇਂ ਮੋਗਾ ਵਿੱਚ ਦੋ ਬੱਸਾਂ ਟਕਰਾਉਣ ਕਾਰਨ ਵਾਪਰੇ ਸੜਕ ਹਾਦਸੇ ਉਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਟਵੀਟ ਕਰਕੇ ਦੁੱਖ ਪ੍ਰਗਟਾਇਆ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ਖਮੀਆਂ ਦੇ ਇਲਾਜ ਲਈ ਤੁਰੰਤ ਪ੍ਰਭਾਵੀ ਕਦਮ ਚੁੱਕਣ ਅਤੇ ਸਰਕਾਰ ਨੂੰ ਰਿਪੋਰਟ ਭੇਜਣ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਦੇ ਨਵੇਂ ਨਿਯੁਕਤ ਹੋਏ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਤਾਜਪੋਸ਼ੀ ਸਮਾਗਮ ਵਿੱਚ ਆ ਰਹੀ ਬੱਸ ਦਾ ਰਸਤੇ ਵਿੱਚ ਹੋਰ ਬੱਸ ਨਾਲ ਟਕਰਾਉਣ ਕਾਰਨ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ 5 ਵਿਆਕਤੀਆਂ ਦੀ ਮੌਤ ਹੋ ਗਈ ਹੈ, ਜਦੋਂ ਕਿ ਦਰਜਨਾਂ ਜ਼ਖਮੀ ਹਨ।

Jeeo Punjab Bureau

Leave A Reply

Your email address will not be published.