Shiromani Akali Dal + BSP ਦੇ ਸਾਂਸਦ ਨੇ ਤਿੰਨੇ ਖੇਤੀ ਕਾਨੂੰਨਾਂ ਖਿਲਾਫ਼ ਕੀਤਾ ਸੰਸਦ ਦੇ ਬਾਹਰ ਵਿਰੋਧ ਪ੍ਰਦਰਸ਼ਨ

ਜੀਓ ਪੰਜਾਬ

ਨਵੀਂ ਦਿੱਲੀ, 26 ਜੁਲਾਈ

ਸ਼੍ਰੋਮਣੀ ਅਕਾਲੀ ਦਲ-ਬਸਪਾ ਵੱਲੋਂ ਲਗਾਤਾਰ ਕਿਸਾਨਾਂ ਦੇ ਹੱਕਾਂ ‘ਚ ਆਵਾਜ਼ ਚੁੱਕੀ ਜਾ ਰਹੀ ਹੈ। ਪਿਛਲੇ 4 ਦਿਨਾਂ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਸਦ  ਤਿੰਨੇ ਖੇਤੀ ਕਾਨੂੰਨਾਂ ਖਿਲਾਫ਼ ਸੰਸਦ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਤੇ ਅੱਜ ਫਿਰ ਅਕਾਲੀ ਦਲ -ਬਸਪਾ ਸਾਂਸਦਾਂ ਨੇ ਸੰਸਦ  ਬਾਹਰ ਖੇਤੀ ਕਾਨੂੰਨਾਂ ਦਾਮੁੱਦਾ ਚੁੱਕਿਆ ਤੇ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਤਖ਼ਤੀਆਂ ਫ਼ੜ ਕੇ ਮੁਜ਼ਾਹਰਾ ਕੀਤਾ।

ਅੱਜ ਫਿਰ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਅਤੇ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੂੰ ਤਖ਼ਤੀਆਂ ਦਿਖਾਈਆਂ ਗਈਆਂ। ਜਿਨ੍ਹਾਂ ‘ਤੇ ਲਿਖਿਆ ਸੀ ਕਿ ‘ਕਾਨੂੰਨ ਕਿਸਾਨ ਵਿਰੋਧੀ ਠੋਕ ਕੇ ਕਹਾਂਗੇ, ਅੰਨਦਾਤਾ ਦਾ ਅਪਮਾਨ ਨਹੀਂ ਸਹਾਂਗੇ’, ਅੰਨਦਾਤਾ ਦੇ ਨਾਲ ਇਨਸਾਫ਼ ਕਰੋ।

ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਤੇ ਕਿਹਾ ‘ਮੋਦੀ ਸਰਕਾਰ ਸ਼ਰਮ ਕਰੋ’ ਖੇਤੀ ਕਾਨੂੰਨ ਰੱਦ ਕਰੋ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵੱਲੋਂ ਸੈਸ਼ਨ ਦੇ ਪਹਿਲੇ ਦਿਨ ਤੋਂ ਇਕੋ ਏਜੰਡੇ ਨਾਲ ਯਾਨੀਕਿ ਕਿ ਖੇਤੀ ਕਾਨੂੰਨ ਰੱਦ ਕਰੋ ਦੇ ਏਜੰਡੇ ਨਾਲ ਸੰਘਰਸ਼ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਉਣ ਵਾਲੇ ਸੈਸ਼ਨਾਂ ‘ਚ ਵੀ ਇੱਕੋ ਏਜੰਡਾ ਰਹਿਣਾ ਹੈ ਕਿ ਬੱਸ ਪੰਜਾਬ ਦੇ ਕਿਸਾਨਾਂ ਨੂੰ ਬਚਾਉਣਾ ਹੈ ਤੇ ਕਿਸਾਨੀ ਨੂੰ ਇਨਸਾਫ ਦਿਵਾਉਣਾ ਹੈ।

Jeeo Punjab Bureau

Leave A Reply

Your email address will not be published.