Sadhu Singh Dharamsot ਦੀਆਂ ਮੁਸ਼ਕਿਲਾਂ ਵੱਧੀਆਂ,CBI ਨੇ ਵਿੱਢੀ SC ਪੋਸਟ ਮੈਟ੍ਰਿਕ ਵਜ਼ੀਫਾ ਘੋਟਾਲੇ ਦੀ ਜਾਂਚ

ਜੀਓ ਪੰਜਾਬ

ਚੰਡੀਗੜ੍ਹ, 28 ਜੁਲਾਈ

ਦਲਿਤ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ (Post-Matric Scholarship Scam) ਵਿਚ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਕੀਤੇ ਗਏ ਘਪਲੇ ਖ਼ਿਲਾਫ਼ ਸੀ.ਬੀ.ਆਈ (CBI) ਨੇ ਐਕਸ਼ਨ ਲੈ ਲਿਆ ਹੈ, ਯਾਨੀਕਿ ਸੀਬੀਆਈ ਵਲੋਂ ਇਸ ਘੋਟਾਲੇ ਦੀ ਜਾਂਚ ਵਿੱਢ ਦਿੱਤੀ ਗਈ ਹੈ। ਜਿਸ ਦੌਰਾਨ ਹੁਣ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot)ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ।

ਜਾਣਕਾਰੀ ਮੁਤਾਬਕ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਪੰਜਾਬ ਸਰਕਾਰ ਕੋਲੋਂ ਘੁਟਾਲੇ ਦਾ ਰਿਕਾਰਡ ਤਲਬ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਸੀਬੀਆਈ ਨੇ ਕੇਂਦਰੀ ਸਮਾਜਿਕ ਨਿਆਂ ਅਤੇ ਸ਼ਕਤੀਕਰਨ ਵਿਭਾਗ ਦੀ ਸ਼ਿਕਾਇਤ ‘ਤੇ ਜਾਂਚ ਕਰਨ ਦਾ ਫੈਸਲਾ ਲਿਆ ਹੈ।

ਉਥੇ ਹੀ ਸੀਬੀਆਈ ਨੇ ਘੁਟਾਲੇ ਸਬੰਧੀ ਪਹਿਲੇ ਵਧੀਕ ਮੁੱਖ ਸਕੱਤਰ (ਸਮਾਜਿਕ ਨਿਆਂ) ਕਿਰਪਾ ਸ਼ੰਕਰ ਸਿਰੋਜ ਵੱਲੋਂ ਤਿਆਰ ਕੀਤੀ ਜਾਂਚ ਰਿਪੋਰਟ ਵੀ ਤਲਬ ਕਰ ਲਈ ਹੈ, ਜਿਸ ‘ਚ ਇਸ ਘੋਟਾਲੇ ਦਾ ਖੁਲਾਸਾ ਹੋਇਆ ਹੈ।

ਇਥੇ ਇਹ ਵੀ ਦੱਸਣਾ ਬੜਾ ਜ਼ਰੂਰੀ ਹੈ ਕਿ ਵਜੀਫਾ ਘਪਲੇ ਵਿਚ ਸਮਾਜਿਕ ਨਿਆਂ, ਸ਼ਕਤੀਕਰਨ ਤੇ ਘੱਟ ਗਿਣਤੀ ਵਿਭਾਗ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਮਿਲੀਭੁਗਤ ਦੇ ਵੀ ਦੋਸ਼ ਲੱਗੇ ਸਨ। ਪਰ ਮੁੱਖ ਸਕੱਤਰ ਵਿਨੀ ਮਹਾਜਨ ਘਪਲੇ ਦੇ ਮਾਮਲੇ ਮੰਤਰੀ ਧਰਮਸੋਤ ਤੇ ਹੋਰ ਅਧਿਕਾਰੀਆਂ ਨੂੰ ਕਲੀਨ ਚਿੱਟ ਦੇ ਚੁੱਕੇ ਹਨ।

ਜ਼ਿਕਰ ਏ ਖਾਸ ਹੈ ਕਿ ਵਿਰੋਧੀਆਂ ਵੱਲੋਂ ਲਗਾਤਾਰ ਇਸ ਘੋਟਾਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕਰ ਰਹੇ ਸਨ ਤੇ ਲਗਾਤਾਰ ਇਲਜ਼ਾਮ ਲਗਾਏ ਜਾ ਰਹੇ ਸਨ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ‘ਚ 64 ਕਰੋੜ ਰੁਪਏ ਦਾ ਘਪਲਾ ਹੋਇਆ ਹੈ।

Jeeo Punjab Bureau

Leave A Reply

Your email address will not be published.