ਵਜੀਫਾ ਘੁਟਾਲੇ ਨੂੰ ਲੈ ਕੇ ਅਕਾਲੀ ਦਲ Sadhu Singh Dharamsot ਦੀ ਰਿਹਾਇਸ਼ ਅੱਗੇ ਕੀਤਾ ਪ੍ਰਦਰਸ਼ਨ

ਜੀਓ ਪੰਜਾਬ

ਚੰਡੀਗੜ੍ਹ, 28 ਜੁਲਾਈ

ਪੰਜਾਬ ਦੇ ਦਲਿਤ ਵਿਦਿਆਰਥੀਆਂ ਦੇ ਵਜੀਫਾ ਘੁਟਾਲੇ ਨੂੰ ਲੈ ਕੇ ਅੱਜ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਅਤੇ ਯੂਥ ਵਿੰਗ ਵੱਲੋਂ ਚੰਡੀਗੜ੍ਹ ਵਿੱਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਅਕਾਲੀ ਵਰਕਰਾਂ ਨੇ ਦੋਸ਼ ਲਗਾਇਆ ਕਿ ਕੈਪਟਨ ਸਰਕਾਰ ਦਲਿਤ ਵਿਦਿਆਰਥੀਆਂ ਦੇ ਵਜੀਫੇ ਦਾ ਪੈਸਾ ਖਾਣ ਵਾਲੇ ਮੰਤਰੀ ਨੂੰ ਤੁਰੰਤ ਅਹੁਦੇ ਤੋਂ ਹਟਾਕੇ ਜਾਂਚ ਕਰਵਾਏ। ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਆਪਣੇ ਮੰਤਰੀ ਵਿਰੁੱਧ ਕਰਵਾਈ ਕਰਨ ਦੀ ਬਜਾਏ ਉਸ ਨੂੰ ਬਚਾਉਣ ਲਈ ਕੰਮ ਕਰ ਰਹੀ ਹੈ। ਇਸ ਮੌਕੇ ਚੰਡੀਗੜ੍ਹ ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਅਕਾਲੀ ਦਰਜਨਾਂ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲਿਸ ਅਕਾਲੀ ਵਰਕਰਾਂ ਨੂੰ ਆਪਣੀਆਂ ਬੱਸਾਂ ਵਿੱਚ ਬੈਠਾ ਕੇ ਲੈ ਗਈ। ਇਸ ਮੌਕੇ ਅਕਾਲੀ ਆਗੂਆਂ ਨੇ ਕਿਹਾ ਕਿ ਉਹ ਚੁੱਪ ਨਹੀਂ ਕਰਨਗੇ, ਦਲਿਤ ਵਿਦਿਆਰਥੀਆਂ ਨੂੰ ਇਨਸਾਫ ਦਿਵਾਉਣ ਲਈ ਲੜਾਈ ਲੜਨਗੇ।

 Jeeo Punjab Bureau

Leave A Reply

Your email address will not be published.