ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਮੁਲੰਕਣ ਵਾਸਤੇ ਡੇਟਸ਼ੀਟ ਜਾਰੀ

ਜੀਓ ਪੰਜਾਬ

ਚੰਡੀਗੜ੍ਹ, 30 ਜੁਲਾਈ

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਮੁਲੰਕਣ ਕਰਨ ਦੇ ਵਾਸਤੇ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਇਹ ਪੇਪਰ 7 ਅਗਸਤ ਤੋਂ ਸ਼ੁਰੂ ਹੋਣਗੇ ਅਤੇ 13 ਅਗਸਤ 2021 ਨੂੰ ਸਮਾਪਤ ਹੋਣਗੇ।

ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਨੈਸਨਲ ਅਚੀਵਮੈਂਟ ਸਰਵੇ ਨਵੰਬਰ ਵਿੱਚ ਹੋਵੇਗਾ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਾਇਮਰੀ ਵਿਦਿਆਰਥੀਆਂ ਦੇ ਸਿੱਖਿਆ ਦੇ ਪੱਧਰ ਦਾ ਮੁਲੰਕਣ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ਵਿਦਿਆਰਥੀਆਂ ਦੀਆਂ ਘਾਟਾਂ- ਕਮਜ਼ੋਰੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਗੇ ਤਿਆਰੀ ਕਰਵਾਈ ਜਾ ਸਕੇ। ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦੇ ਪੰਜਾਬੀ, ਅੰਗਰੇਜ਼ੀ, ਗਣਿਤ ਅਤੇ ਸਵਾਗਤ ਜਿੰਦਗੀ/ਜੀ. ਕੇ. ਦੇ ਪੇਪਰ ਹੋਣਗੇ। ਇਸ ਤੋਂ ਇਲਾਵਾ ਤੀਸਰੀ, ਚੌਥੀ ਅਤੇ ਪੰਜਵੀਂ ਕਲਾਸ ਦਾ ਵਾਤਾਵਰਣ ਸਿੱਖਿਆ ਦਾ ਇਮਤਿਹਾਨ ਲਿਆ ਜਾਵੇਗਾ ਜਦਕਿ ਚੌਥੀ ਅਤੇ ਪੰਜਵੀਂ ਦਾ ਹਿੰਦੀ ਦਾ ਪੇਪਰ ਵੀ ਹੋਵੇਗਾ। 

Jeeo Punjab Bureau

Leave A Reply

Your email address will not be published.